29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ

Ad Position 21
No active advertisement
ਅਜੀਤ ਡੈਸਕ 13-03-2026
ਹਾਜੀਪੁਰ, 12 ਮਾਰਚ (ਜੋਗਿੰਦਰ ਸਿੰਘ)-ਧੰਨ-ਧੰਨ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਸਮਾਗਮ ਰਵਿਦਾਸ ਮੰਦਰ ਆਦਰਸ਼ ਨਗਰ ਗੇਰਾ ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਦਰਬਾਰ ਸਜਾਏ ਗਏ | ਇਸ ਮੌਕੇ ਜਥਾ ਭਾਈ ਨਿਰਮਲ ਸਿੰਘ, ਭਾਈ ਅਮਰ ਸਿੰਘ ਹਾਜੀਪੁਰ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਇਸ ਮੌਕੇ ਗੁਰੂ ਜੀ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਓਮ ਪ੍ਰਕਾਸ਼, ਸਰਪੰਚ ਸੋਮ ਰਾਜ, ਸੁਰਿੰਦਰ ਸਿੰਘ, ਮਦਨ ਲਾਲ, ਸੰਤੋਸ਼ ਕੁਮਾਰ, ਕੁਲਦੀਪ ਸਿੰਘ, ਪ੍ਰੇਮ ਸਿੰਘ, ਪੁਸ਼ਪਿੰਦਰ ਸਿੰਘ ਆਦਿ ਤੋਂ ਇਲਾਵਾ ਹੋਰ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੀਆਂ ਬ੍ਰਾਂਚਾਂ 31 ਤੱਕ ਛੁੱਟੀਆਂ ਵਾਲੇ ਦਿਨਾਂ 'ਚ ਵੀ ਖੁੱਲ੍ਹੀਆਂ ਰਹਿਣਗੀਆਂ- ਕਮਿਸ਼ਨਰ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਔਰਤਾਂ ਨੂੰ 1 ਹਜ਼ਾਰ ਰੁਪਇਆ ਮਹੀਨਾ ਦੇਣਾ ਸ਼ਲਾਘਾਯੋਗ ਕਦਮ- ਇੰਜੀ. ਸੁੱਚਾ ਸਿੰਘ
Ad Position 24