ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਨਿਗਮ ਦੀਆਂ ਪ੍ਰਾਪਰਟੀ ਟੈਕਸ, ਕਿਰਾਇਆ ਤੇ ਵਾਟਰ ਸਪਲਾਈ ਸ਼ਾਖਾਵਾਂ 31 ਮਾਰਚ 2026 ਤੱਕ ਸਾਰੀਆਂ ਸਰਕਾਰੀ ਛੁੱਟੀਆਂ ਅਤੇ ਆਉਣ ਵਾਲੇ ਸ਼ਨੀਵਾਰ-ਐਤਵਾਰ ਨੂੰ ਵੀ ਖੁੱਲ੍ਹੀਆਂ ਰਹਿਣਗੀਆਂ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ਾਖਾਵਾਂ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਰਹੇਗਾ, ਤਾਂ ਜੋ ਸ਼ਹਿਰ ਵਾਸੀ ਆਸਾਨੀ ਨਾਲ ਆਪਣੇ ਬਕਾਇਆ ਬਿੱਲ ਅਤੇ ਟੈਕਸ ਜਮਹਾ ਕਰਵਾ ਸਕਣ | ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਹਿਰ ਵਾਸੀਆਂ ਦੇ ਪ੍ਰਾਪਰਟੀ ਟੈਕਸ, ਵਾਟਰ ਸਪਲਾਈ ਤੇ ਸੀਵਰੇਜ ਬਿੱਲ ਜਾਂ ਕਿਰਾਇਆ ਬਕਾਇਆ ਹੈ, ਉਹ 31 ਮਾਰਚ 2026 ਤੱਕ ਕੰਮਕਾਜੀ ਦਿਨਾਂ ਦੇ ਨਾਲ-ਨਾਲ ਸਰਕਾਰੀ ਛੁੱਟੀਆਂ ਅਤੇ ਸ਼ਨਿਚਰਵਾਰ-ਐਤਵਾਰ ਨੂੰ ਵੀ ਨਗਰ ਨਿਗਮ ਦਫ਼ਤਰ ਆ ਕੇ ਆਪਣਾ ਬਣਦਾ ਟੈਕਸ, ਬਿੱਲ ਅਤੇ ਕਿਰਾਇਆ ਜਮਹਾ ਕਰਵਾ ਸਕਦੇ ਹਨ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਅੰਦਰ ਆਪਣੇ ਬਕਾਇਆ ਬਿੱਲਾਂ ਦਾ ਭੁਗਤਾਨ ਕਰ ਦੇਣ, ਤਾਂ ਜੋ ਬਾਅਦ ਵਿਚ ਲੱਗਣ ਵਾਲੇ ਜੁਰਮਾਨੇ ਅਤੇ ਵਾਧੂ ਖਰਚੇ ਤੋਂ ਬਚ ਸਕਣ |