29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਵਿਕਟੋਰੀਆ ਇੰਟਰਨੈਸ਼ਨਲ ਸਕੂਲ 'ਚ ਗ੍ਰੈਜੂਏਸ਼ਨ ਸੇਰੇਮਨੀ ਕਰਵਾਈ

Ad Position 21
No active advertisement
ਅਜੀਤ ਡੈਸਕ 13-03-2026
ਅੱਡਾ ਸਰਾਂ, 12 ਮਾਰਚ (ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਵਿਚ ਯੂ. ਕੇ. ਜੀ. ਵਿਦਿਆਰਥੀਆਂ ਲਈ ਇਕ ਸ਼ਾਨਦਾਰ ਗ੍ਰੈਜੂਏਸ਼ਨ ਸੇਰੇਮਨੀ ਕਰਵਾਈ ਗਈ | ਸਕੂਲ ਦੇ ਡਾਇਰੈਕਟਰ ਪ੍ਰੋ. ਜੀ. ਐੱਸ . ਮੁਲਤਾਨੀ, ਨੀਰੂ ਮੁਲਤਾਨੀ ਤੇ ਪਿ੍ੰਸੀਪਲ ਪੂਜਾ ਪਟਿਆਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਇਆ ਗਿਆ | ਪ੍ਰੋਗਰਾਮ ਦਾ ਮੁੱਖ ਆਕਰਸ਼ਨ ਡਿਗਰੀ ਵੰਡ ਸਮਾਰੋਹ ਰਿਹਾ, ਜਿਸ ਦੌਰਾਨ ਸਕੂਲ ਦੀ ਡਾਇਰੈਕਟਰ ਨੀਰੂ ਮੁਲਤਾਨੀ ਅਤੇ ਪਿ੍ੰਸੀਪਲ ਪੂਜਾ ਪਟਿਆਲ ਵਲੋਂ ਬੱਚਿਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ | ਇਸ ਦੌਰਾਨ ਵਿਦਿਆਰਥੀਆਂ ਨੇ ਆਪਣੇ ਭਵਿੱਖ ਲਈ ਇਕ ਅÏਪਚਾਰਿਕ ਸਹੁੰ ਵੀ ਲਈ | ਮਾਪਿਆਂ ਲਈ ਇਹ ਮਾਣ ਭਰਿਆ ਪਲ ਸੀ, ਜਦੋਂ ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਡਿਗਰੀ ਪ੍ਰਾਪਤ ਕਰਦੇ ਵੇਖਿਆ ਅਤੇ ਉਹ ਸੁਹਣੀਆਂ ਯਾਦਾਂ ਨੂੰ ਆਪਣੇ ਕੈਮਰਿਆਂ ਵਿਚ ਕੈਦ ਕੀਤਾ | ਅੰਤ ਵਿਚ ਡਾਇਰੈਕਟਰ ਅਤੇ ਪਿ੍ੰਸੀਪਲ ਨੇ ਬੱਚਿਆਂ ਨੂੰ ਉਨ੍ਹਾਂ ਦੇ ਉਜਲੇ ਭਵਿੱਖ ਲਈ ਆਸ਼ੀਰਵਾਦ ਦਿੱਤਾ | ਇਸ ਮੌਕੇ ਸਕੂਲ ਦੀ ਕੋਆਰਡੀਨੇਟਰ ਵਨੀਤਾ ਬਲੌਰਿਆ, ਸੁਜਾਤਾ ਛਾਬੜਾ, ਸ਼ਿਵਾਨੀ ਤੇ ਅਮਨੀਤ ਸੈਣੀ ਸਮੇਤ ਕਿੰਡਰਗਾਰਟਨ ਦਾ ਸਮੂਹ ਸਟਾਫ਼ ਮੌਜੂਦ ਰਿਹਾ |
Ad Position 22
No active advertisement
ਪਿਛਲੀ ਖ਼ਬਰ ਸੁਖਪਾਲ ਸਿੰਘ ਧੂਤ ਤੇ ਜਸਪਾਲ ਸਿੰਘ ਲੱਕੀ ਦਾ ਸਨਮਾਨ ਅਗਲੀ ਖ਼ਬਰ ਨਗਰ ਨਿਗਮ ਦੀਆਂ ਬ੍ਰਾਂਚਾਂ 31 ਤੱਕ ਛੁੱਟੀਆਂ ਵਾਲੇ ਦਿਨਾਂ 'ਚ ਵੀ ਖੁੱਲ੍ਹੀਆਂ ਰਹਿਣਗੀਆਂ- ਕਮਿਸ਼ਨਰ
Ad Position 24