ਹਰਿਆਣਾ, 12 ਮਾਰਚ (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦਾ ਵਿਸਥਾਰ ਕਰਦਿਆਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨੇ ਜ਼ਿਲੇ੍ਹ ਅੰਦਰ ਵੱਖ-ਵੱਖ ਅਹੁਦੇਦਾਰ ਨਿਯੁਕਤ ਕੀਤੇ ਗਏ ਹਨ, ਜਿਸ ਸਬੰਧੀ ਧੂਤ ਕਲਾਂ ਵਿਖੇ ਸੰਦੀਪ ਸਿੰਘ ਸੀਕਰੀ ਇੰਚਾਰਜ ਹਲਕਾ ਸ਼ਾਮਚੁਰਾਸੀ ਤੇ ਪਰਮਜੀਤ ਸਿੰਘ ਪੰਮੀ ਭੂੰਗਾ ਸੀਨੀਅਰ ਅਕਾਲੀ ਆਗੂ ਸ਼ੋ੍ਰਮਣੀ ਅਕਾਲੀ ਦਲ ਨੇ ਸੁਖਪਾਲ ਸਿੰਘ ਧੂਤ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਤੇ ਜਸਪਾਲ ਸਿੰਘ ਲੱਕੀ ਨੂੰ ਸਰਕਲ ਪ੍ਰਧਾਨ ਭੂੰਗਾ ਨਿਯੁਕਤ ਕਰਨ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਦੀਪ ਸਿੰਘ ਸੀਕਰੀ ਤੇ ਪਰਮਜੀਤ ਸਿੰਘ ਪੰਮੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਪਰਿਵਾਰ ਦਿਨੋਂ ਦਿਨ ਵੱਡਾ ਹੋ ਰਿਹਾ ਹੈ, ਜਿਸ ਤੋਂ ਸੰਕੇਤ ਮਿੱਲ ਰਿਹਾ ਹੈ ਕਿ ਪਿੰਡਾਂ ਅੰਦਰ ਮੁੜ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੋ ਰਿਹਾ ਹੈ | ਇਸ ਮੌਕੇ ਪਰਮਜੀਤ ਸਿੰਘ ਪੰਮੀ ਭੂੰਗਾ, ਗੁਰਜੀਤ ਸਿੰਘ ਨੀਲਾ ਨਲੋਆ, ਸੁਲਤਾਨ ਸਿੰਘ, ਜਸਮਿੰਦਰ ਸਿੰਘ ਬਾਸ਼ਾ ਪੰਡੋਰੀ ਸੂਮਲਾਂ, ਤਰਲੋਕ ਸਿੰਘ, ਜਤਿੰਦਰ ਸਿੰਘ ਧੂਤ, ਭੁਪਿੰਦਰ ਸਿੰਘ ਖ਼ਾਲਸਾ, ਹਰਵਿੰਦਰ ਸਿੰਘ ਯੂਥ ਆਗੂ, ਬਲਕਾਰ ਸਿੰਘ ਰਿੰਕਾ, ਰਜਿੰਦਰ ਸਿੰਘ ਧੂਤ, ਗੁਰਿੰਦਰ ਸਿੰਘ ਧੂਤ, ਗੁਰਤਾਜ ਸਿੰਘ, ਅਵਤਾਰ ਸਿੰਘ, ਜਸਵੀਰ ਸਿੰਘ ਤੇ ਹੋਰ ਹਾਜ਼ਰ ਸਨ |