29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਬਾਬਾ ਦੀਪ ਸਿੰਘ ਸੁਸਾਇਟੀ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

Ad Position 21
No active advertisement
ਅਜੀਤ ਡੈਸਕ 13-03-2026
ਗੜ੍ਹਦੀਵਾਲਾ, 12 ਮਾਰਚ (ਚੱਗਰ)-ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਟਾਂਡਾ ਰੋਡ ਗੜ੍ਹਦੀਵਾਲਾ ਵਿਖੇ ਸਥਿਤ ਸੁਸਾਇਟੀ ਦੇ ਦਫ਼ਤਰ ਵਿਚ 120ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ 300 ਦੇ ਕਰੀਬ ਲੋੜਵੰਦ ਪਰਿਵਾਰਾਂ ਜਿਨ੍ਹਾਂ 'ਚ ਅਨਾਥ ਬੱਚੇ, ਵਿਧਵਾ ਔਰਤਾਂ ਤੇ ਬਜ਼ੁਰਗ ਸ਼ਾਮਿਲ ਸਨ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਰਾਸ਼ਨ ਵੰਡ ਸਮਾਗਮ ਐਨ. ਆਰ. ਆਈ. ਵੀਰ ਹਰਜੀਤ ਸਿੰਘ ਕੈਨੇਡਾ, ਗੁਰਿੰਦਰ ਸਿੰਘ ਮੈਲਬਾਰਨ ਤੇ ਸਮੂਹ ਮੈਲਬਾਰਨ ਦੀ ਸੰਗਤ ਦੇ ਸਹਿਯੋਗ ਨਾਲ ਹਰ ਮਹੀਨੇ ਕੀਤਾ ਜਾਂਦਾ ਹੈ | ਇਸ ਮੌਕੇ ਸਾਰੇ ਐਨ.ਆਰ.ਆਈ. ਵੀਰ ਭੈਣ ਜਿਹੜੇ ਹਰ ਮਹੀਨੇ ਸੰਸਥਾ ਦੇ ਚੱਲ ਰਹੇ ਕਾਰਜਾਂ ਵਿਚ ਸਹਿਯੋਗ ਦਿੰਦੇ ਹਨ ਦੀ ਚੜ੍ਹਦੀਕਲਾ ਲਈ ਅਰਦਾਸ ਬੇਨਤੀ ਕੀਤੀ ਗਈ | ਇਸ ਮੌਕੇ ਕੈਸ਼ੀਅਰ ਪ੍ਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਸਰਵ ਬੁੱਟਰ, ਬਿੱਟੂ ਬਾਹਗਾ, ਪਿ੍ੰਸ ਕੁਮਾਰ, ਕਮਲਜੀਤ ਭਟੋਆ, ਰਿੰਕੂ ਹੁਸ਼ਿਆਰਪੁਰ, ਹਰਪ੍ਰੀਤ ਸਿੰਘ, ਲਵਪ੍ਰੀਤ ਸਿੰਘ ਆਦਿ ਸੁਸਾਇਟੀ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਵਿਖੇ ਗਰੈਜੂਏਸ਼ਨ ਸੈਰੇਮਨੀ ਕਰਵਾਈ ਅਗਲੀ ਖ਼ਬਰ ਸੁਖਪਾਲ ਸਿੰਘ ਧੂਤ ਤੇ ਜਸਪਾਲ ਸਿੰਘ ਲੱਕੀ ਦਾ ਸਨਮਾਨ
Ad Position 24