ਮਾਹਿਲਪੁਰ, 12 ਮਾਰਚ (ਰਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਵਿਖੇ ਛੋਟੇ ਬੱਚਿਆਂ ਵਿਚ ਵਿੱਦਿਆ ਪ੍ਰਾਪਤ ਕਰਨ ਦੀ ਭਾਵਨਾ ਨੂੰ ਪ੍ਰਚੰਡ ਕਰਨ ਦੇ ਮਕਸਦ ਨਾਲ ਪਿ੍ੰ. ਰਾਜਵਿੰਦਰ ਕੌਰ ਵੱਲੋਂ ਗਰੈਜੂਏਸ਼ਨ ਸੈਰੇਮਨੀ ਕਰਵਾਈ ਗਈ, ਜਿਸ ਵਿਚ ਪ੍ਰੀ-ਪ੍ਰਾਇਮਰੀ ਕਲਾਸ ਦੇ ਵਿਦਿਆਰਥੀਆਂ ਨੂੰ ਪ੍ਰਾਇਮਰੀ ਸੈਕਸ਼ਨ ਵਿਚ ਦਾਖਲ ਹੋਣ 'ਤੇ ਡਿਗਰੀ ਵੰਡ ਸਮਾਗਮ ਦੀ ਤਰਜ਼ 'ਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ | ਇਸ ਮੌਕੇ ਛੋਟੇ ਨੰਨੇ-ਮੁੰਨੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਪਿ੍ੰ. ਰਾਜਵਿੰਦਰ ਕੌਰ ਨੇ ਉਨ੍ਹਾਂ ਮਾਪਿਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ, ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਇਆ ਜਾ ਰਿਹਾ ਇਹ ਸਕੂਲ ਹਮੇਸ਼ਾ ਹੀ ਵਿਦਿਆਰਥੀਆਂ ਦੇ ਆਲ ਰਾਊਾਡ ਵਿਕਾਸ ਲਈ ਪ੍ਰਤੀਬੱਧ ਰਹਿੰਦਾ ਹੈ |