ਨੰਗਲ ਬਿਹਾਲਾਂ, 12 ਮਾਰਚ (ਵਿਨੋਦ ਮਹਾਜਨ)-ਡੋਗਰਾ ਪਬਲਿਕ ਸਕੂਲ ਨੰਗਲ ਬਿਹਾਲਾਂ ਵਿਖੇ ਪਿ੍ੰਸੀਪਲ ਸੁਸ਼ਮਾ ਡੋਗਰਾ ਦੀ ਅਗਵਾਈ ਹੇਠ ਮਹਿਲਾ ਦਿਵਸ ਸਬੰਧੀ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡੋਗਰਾ ਪੈਰਾ ਮੈਡੀਕਲ ਫਾਊਾਡੇਸ਼ਨ ਦੇ ਚੇਅਰਮੈਨ ਡਾਕਟਰ ਰਜੇਸ਼ ਡੋਗਰਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾਕਟਰ ਰਜੇਸ਼ ਡੋਗਰਾ ਨੇ ਕਿਹਾ ਕਿ ਮਹਿਲਾਵਾਂ ਦਾ ਅਸਲੀ ਸਨਮਾਨ ਦਾਜ ਪ੍ਰਥਾ ਵਰਗੀਆਂ ਕੁਰੀਤੀਆਂ ਅਤੇ ਭਰੂਣ ਹੱਤਿਆ ਪ੍ਰਤੀ ਜਾਗਰੂਕਤਾ ਪੈਦਾ ਕਰਦੇ ਹੋਏ ਇਸ ਨੂੰ ਜੜ੍ਹੋਂ ਖ਼ਤਮ ਕਰਨ ਦਾ ਪ੍ਰਣ ਲੈਣ ਨਾਲ ਹੀ ਹੋਵੇਗਾ | ਉਨ੍ਹਾਂ ਕਿਹਾ ਕਿ ਮਹਿਲਾਵਾਂ ਜਦੋਂ ਮਹਿਲਾਵਾਂ ਦਾ ਸਮਾਨ ਕਰਨਗੀਆਂ ਤਾਂ ਸਮਾਜ ਵਿਚ ਅਸਮਾਨਤਾ ਦਾ ਰੌਲਾ ਆਪਣੇ ਆਪ ਖ਼ਤਮ ਹੋ ਜਾਵੇਗਾ | ਇਸ ਮੌਕੇ ਸਕੂਲ ਸਟਾਫ਼ ਵਲੋਂ ਸਕੂਲ ਵਿਚ ਪਿਛਲੇ ਕਈ ਵਰਿ੍ਹਆਂ ਤੋਂ ਸਕੂਲ ਵਿਚ ਕੰਮ ਕਰਕੇ ਸਵਾਭੀਮਾਨ ਨਾਲ ਜ਼ਿੰਦਗੀ ਜਿਊਣ ਵਾਲੀ ਮਾਤਾ ਨੂੰ ਸਨਮਾਨਿਤ ਕਰਦੇ ਹੋਏ ਤੋਹਫ਼ੇ ਭੇਟ ਕੀਤੇ |