ਗੜ੍ਹਦੀਵਾਲਾ, 12 ਮਾਰਚ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਕੈਰੀਅਰ ਕਾਊਾਸਲਿੰਗ ਅਤੇ ਪਲੇਸਮੈਂਟ ਸੈੱਲ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਜਾ ਰਹੇ ਮੇਗਾ ਪਲੇਸਮੈਂਟ ਡਰਾਈਵ ਨੂੰ ਧਿਆਨ ਵਿਚ ਰੱਖਦੇ ਹੋਏ ਵਿਦਿਆਰਥੀਆਂ ਦੀ ਤਿਆਰੀ ਸੰਬੰਧੀ ਇਕ ਵਿਸ਼ੇਸ਼ ਪਲੇਸਮੈਂਟ ਮਾਰਗਦਰਸ਼ਨ ਹਫ਼ਤਾ ਸ਼ੁਰੂ ਕੀਤਾ ਗਿਆ | ਇਸ ਸੀਰੀਜ਼ ਦੀ ਸ਼ੁਰੂਆਤ ਕਰਦਿਆਂ ਵਿਦਿਆਰਥੀਆਂ ਦੀ ਵਿਅਕਤੀਗਤ ਸ਼ਖ਼ਸੀਅਤ ਨੂੰ ਉਸਾਰਨ ਦੇ ਲਈ ਅੱਜ ਮੌਕ ਇੰਟਰਵਿਊ ਅਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਸ ਦੌਰਾਨ ਕਾਲਜ ਦੇ ਪਿ੍ੰਸੀਪਲ ਡਾ. ਜਸਪਾਲ ਸਿੰਘ, ਸੰਜੀਵ ਸਿੰਘ ਤੇ ਪਵਿੱਤਰਜੀਤ ਕੌਰ ਨੇ ਵਿਦਿਆਰਥੀਆਂ ਦਾ ਮੁਲਾਂਕਣ ਕੀਤਾ ਅਤੇ ਵਿਦਿਆਰਥੀਆਂ ਨੂੰ ਅਸਲੀ ਇੰਟਰਵਿਊ ਦੇ ਮਾਹੌਲ ਨਾਲ ਜਾਣੂੰ ਕਰਵਾਇਆ | ਇਸ ਤੋਂ ਇਲਾਵਾ ਵਿਸ਼ੇਸ਼ ਲੈਕਚਰ ਦੇ ਦੌਰਾਨ ਪਿ੍ੰਸੀਪਲ ਡਾ. ਗੁਰਪ੍ਰੀਤ ਸਿੰਘ (ਮਾਤਾ ਗੁਜ਼ਰੀ ਕਾਲਜ ਕਰਤਾਰਪੁਰ ਸਾਹਿਬ) ਨੇ ਵੀ ਵਿਦਿਆਰਥੀਆਂ ਨੂੰ ਸਹੀ ਬਾਡੀ ਲੈਂਗੂਏਜ, ਆਤਮ ਵਿਸ਼ਵਾਸ ਅਤੇ ਪ੍ਰਭਾਵਸ਼ਾਲੀ ਸੰਚਾਰ ਕੌਸ਼ਲ ਬਾਰੇ ਦਿਸ਼ਾ ਨਿਰਦੇਸ਼ ਦਿੱਤੇ | ਇਸ ਮੌਕੇ ਡਾ. ਜਸਪਾਲ ਸਿੰਘ ਨੇ ਦੱਸਿਆਂ ਕਿ ਇਸ ਪ੍ਰੋਗਰਾਮ ਦੇ ਅਧੀਨ ਵਿਦਿਆਰਥੀਆਂ ਲਈ ਮੌਕ ਇੰਟਰਵਿਊ, ਪਰਸਨੈਲਟੀ ਡਿਵੈਲਪਮੈਂਟ, ਬਾਡੀ ਲੈਂਗੂਏਜ ਪ੍ਰੈਕਟਿਸ, ਵਿਅਕਤੀਗਤ ਜਾਣਕਾਰੀ ਸੈਸ਼ਨ, ਗਰੂਮਿੰਗ ਅਤੇ ਡਰੈੱਸ ਕੋਡ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ | ਇਸ ਮੌਕੇ ਪਲੇਸਮੈਂਟ ਸੈੱਲ ਦੇ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |