29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਪਿੰਡ ਕੰਧਾਲਾ ਸ਼ੇਖ਼ਾਂ ਵਿਖੇ ਕਿਸਾਨ ਸਿਖ਼ਲਾਈ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 13-03-2026
ਅੱਡਾ ਸਰਾਂ, 12 ਮਾਰਚ (ਮਸੀਤੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਟਾਂਡਾ ਵਲੋਂ ਆਤਮਾ ਸਕੀਮ ਅਧੀਨ ਡਾ. ਦਪਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਕੰਧਾਲਾ ਸ਼ੇਖ਼ਾਂ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਕੰਧਾਲੀ ਨੌਰੰਗਪੁਰ ਅਤੇ ਭਾਗੀਆਂ ਦੇ ਕਿਸਾਨਾਂ ਵਲੋਂ ਵਿਭਾਗ ਲਿਆ ਗਿਆ | ਇਸ ਮੌਕੇ ਡਾ: ਕਿਰਨਜੀਤ ਸਿੰਘ ਖੇਤੀਬਾੜੀ ਅਫ਼ਸਰ (ਟਰੇਨਿੰਗ) ਨੇ ਕਿਸਾਨਾਂ ਨੂੰ ਜ਼ਹਿਰ ਮੁਕਤ ਸਬਜ਼ੀਆਂ ਦੀ ਕਾਸ਼ਤ ਲਈ ਘਰੇਲੂ ਬਗੀਚੀ ਲਗਾਉਣ, ਕਣਕ ਦੀ ਫ਼ਸਲ 'ਚ ਵਧਦੇ ਤਾਪਮਾਨ ਤੋਂ ਕਣਕ ਦੀ ਫ਼ਸਲ ਦਾ ਬਚਾਅ ਕਰਨ ਲਈ 13:0:45 ਦੀ ਸਪਰੇਅ, ਬਿਨਾਂ ਕੀੜੇ ਬਿਮਾਰੀਆਂ ਤੋਂ ਕੀਤੀਆਂ ਜਾ ਰਹੀਆਂ ਬੇਲੋੜੀਆਂ ਦਵਾਈਆਂ ਦੀ ਵਰਤੋਂ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ | ਇਸ ਮੌਕੇ ਡਾ. ਗਗਨਦੀਪ ਸਿੰਘ ਖੇਤੀਬਾੜੀ ਅਫ਼ਸਰ ਵਲੋਂ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਦੀ ਬਿਜਾਈ ਤੋਂ ਲੈ ਕੇ ਵਾਢੀ ਤੱਕ ਹੋਣ ਵਾਲੀ ਨਦੀਨਾਂ, ਕੀੜੇ ਮਕੌੜੇ ਅਤੇ ਬਿਮਾਰੀਆਂ ਦੀਆਂ ਸਮੱਸਿਆਵਾਂ ਨੂੰ ਨਜਿੱਠਣ ਲਈ ਸਿਫ਼ਾਰਸ਼ੀ ਦਵਾਈਆਂ ਬਾਰੇ ਜਾਣਕਾਰੀ ਦਿੱਤੀ | ਅੰਤ 'ਚ ਡਾ. ਯਸ਼ਪਾਲ ਖੇਤੀਬਾੜੀ ਅਫ਼ਸਰ ਵਲੋਂ ਕਿਸਾਨਾਂ ਨੂੰ ਸਰਕਾਰ ਵੱਲੋਂ ਚੱਲ ਰਹੀ ਸਕੀਮਾਂ ਸਬੰਧੀ ਦੱਸਿਆ ਗਿਆ | ਡਾ. ਲਵਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਟਾਂਡਾ ਨੇ ਕਿਸਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਰੇਨੰੂ ਬਾਲਾ, ਰਾਜਦੀਪ ਕੌਰ, ਵਿਨੋਦ ਸੈਕਟਰੀ, ਅਵਤਾਰ ਸਿੰਘ, ਰਾਮਜੀਤ ਸਿੰਘ, ਦਰਸ਼ਨਵੀਰ ਸਿੰਘ, ਸਰਪੰਚ ਤਰਨਵੀਰ ਸਿੰਘ, ਹਰਕੀਰਤ ਸਿੰਘ ਤੇ ਗੁਰਮੇਜ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਲ ਪ੍ਰਧਾਨ ਸੁਰਜੀਤ ਸਿੰਘ ਜੌੜਾ ਤੇ ਪਿ੍ਥੀਪਾਲ ਸਿੰਘ ਦਾਤਾ ਸਨਮਾਨਿਤ ਅਗਲੀ ਖ਼ਬਰ ਸਰਕਾਰੀ ਕਾਲਜ 'ਚ ਸਟਾਰਟ-ਅਪ ਕਾਰਨੀਵਲ ਕਰਵਾਇਆ
Ad Position 24