29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸਰਕਲ ਪ੍ਰਧਾਨ ਸੁਰਜੀਤ ਸਿੰਘ ਜੌੜਾ ਤੇ ਪਿ੍ਥੀਪਾਲ ਸਿੰਘ ਦਾਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 13-03-2026
ਚੌਲਾਂਗ, 12 ਮਾਰਚ (ਸੁਖਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਵਰਕਰਾਂ ਨੇ ਨੰਬਰਦਾਰ ਜਤਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਨੰਗਲ ਫਰੀਦ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਅੱਡਾ ਸਰਾਂ ਦੇ ਬਣੇ ਸਰਕਲ ਪ੍ਰਧਾਨ ਸੁਰਜੀਤ ਸਿੰਘ ਜੌੜਾ ਤੇ ਸਰਕਲ ਚੌਲਾਂਗ ਦੇ ਪ੍ਰਧਾਨ ਪਿ੍ਥੀਪਾਲ ਸਿੰਘ ਦਾਤਾ ਨੂੰ ਸਨਮਾਨਿਤ ਕੀਤਾ ਗਿਆ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੋਵਾਂ ਸਰਕਲ ਪ੍ਰਧਾਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਹੋਣ ਕਰਕੇ ਪੰਜਾਬ ਦੇ ਹੱਕਾਂ ਲਈ ਲੜਦੀ ਆਈ ਹੈ | ਪੰਜਾਬ ਵਿਚ ਅਕਾਲੀ ਸਰਕਾਰ ਸਮੇਂ ਵਿਰਾਸਤੀ ਯਾਦਗਾਰਾਂ ਸਥਾਪਤ ਕਰਕੇ ਆਉਣ ਵਾਲੀਆਂ ਨਸਲਾਂ ਲਈ ਸੰਘਰਸ਼ਸ਼ੀਲ ਜਜ਼ਬਾ ਪੈਦਾ ਕੀਤਾ ਹੈ | ਪੰਜਾਬੀ ਇਹ ਵੀ ਜਾਣਦੇ ਹਨ ਕਿ ਪੰਜਾਬ ਦਾ ਸਰਵਪੱਖੀ ਵਿਕਾਸ ਅਕਾਲੀ ਸਰਕਾਰ ਸਮੇਂ ਹੀ ਹੋਇਆ ਹੈ | ਇਸ ਮੌਕੇ ਗੁਰਦੀਪ ਸਿੰਘ, ਬਲਵਿੰਦਰ ਸਿੰਘ, ਗੁਰਜੀਤ ਸਿੰਘ, ਸੁਰਿੰਦਰ ਸਿੰਘ, ਜਥੇਦਾਰ ਕਾਨ ਸਿੰਘ, ਜਥੇਦਾਰ ਕੁਲਦੀਪ ਸਿੰਘ, ਹਰਿੰਦਰ ਸਿੰਘ, ਇੰਦਰਜੀਤ ਸਿੰਘ, ਬਲਵੀਰ ਸਿੰਘ, ਕਸ਼ਮੀਰ ਸਿੰਘ, ਜੌੜਾ,ਚੈਨ ਸਿੰਘ, ਜਸਵੀਰ ਸਿੰਘ, ਮਾ. ਪਰਮਜੀਤ ਸਿੰਘ ਆਦਿ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਕਰਾਂਗੇ ਸੰਘਰਸ਼- ਜਸਕਮਲ ਸਿੰਘ ਮਾਨ ਅਗਲੀ ਖ਼ਬਰ ਪਿੰਡ ਕੰਧਾਲਾ ਸ਼ੇਖ਼ਾਂ ਵਿਖੇ ਕਿਸਾਨ ਸਿਖ਼ਲਾਈ ਕੈਂਪ ਲਗਾਇਆ <br/>
Ad Position 24