29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਡੀ. ਏ. ਵੀ. ਕਾਲਜ ਦੇ ਪਹਿਲਵਾਨਾਂ ਨੇ ਇੰਟਰ-ਕਾਲਜ ਕੁਸ਼ਤੀ ਮੁਕਾਬਲਿਆਂ 'ਚ ਮਾਰੀ ਬਾਜ਼ੀ

Ad Position 21
No active advertisement
ਅਜੀਤ ਡੈਸਕ 13-03-2026
ਦਸੂਹਾ, 12 ਮਾਰਚ (ਭੁੱਲਰ)-ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਮੈਦਾਨ ਵਿਚ ਆਪਣੀ ਸਰਦਾਰੀ ਕਾਇਮ ਰੱਖਦਿਆਂ ਪੰਜਾਬ ਯੂਨੀਵਰਸਿਟੀ ਇੰਟਰ-ਕਾਲਜ ਕੁਸ਼ਤੀ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਕਾਲਜ ਦੇ ਦੋ ਹੋਣਹਾਰ ਪਹਿਲਵਾਨਾਂ ਨੇ ਫਰੀ-ਸਟਾਈਲ ਕੁਸ਼ਤੀ ਵਿਚ ਤਗਮੇ ਜਿੱਤ ਕੇ ਕਾਲਜ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਮੁਖੀ ਡਾਕਟਰ ਲਖਵੀਰ ਕੌਰ ਨੇ ਦੱਸਿਆ ਕਿ ਸਨਵੀਰ ਸਿੰਘ ਨੇ 97 ਕਿਲੋ ਭਾਰ ਵਰਗ (ਫਰੀ-ਸਟਾਈਲ) ਵਿੱਚ ਆਪਣੀ ਤਾਕਤ ਅਤੇ ਤਕਨੀਕ ਦਾ ਲੋਹਾ ਮੰਨਵਾਉਂਦਿਆਂ ਤੀਜਾ ਸਥਾਨ ਹਾਸਲ ਕੀਤਾ | ਇਸੇ ਪ੍ਰਕਾਰ ਰਘੂਨੰਦਨ ਨੇ 70 ਕਿਲੋ ਭਾਰ ਵਰਗ (ਫਰੀ-ਸਟਾਈਲ) ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਗਮਾ ਜਿੱਤਿਆ | ਕਾਲਜ ਪਿ੍ੰਸੀਪਲ ਪ੍ਰੋਫੈਸਰ ਰਾਕੇਸ਼ ਕੁਮਾਰ ਮਹਾਜਨ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਕੋਚਾਂ ਦੀ ਸਹੀ ਰਹਿਨੁਮਾਈ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾ ਹੀ ਆਪਣੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਅੱਗੇ ਵਧਣ ਲਈ ਉਤਸ਼ਾਹਿਤ ਕਰਦਾ ਰਹਿੰਦਾ ਹੈ | ਇਸ ਮੌਕੇ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਸਟਾਫ਼ ਅਤੇ ਸਮੂਹ ਅਧਿਆਪਕਾਂ ਨੇ ਜੇਤੂ ਪਹਿਲਵਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਸਟਾਫ ਸੈਕਟਰੀ ਡਾਕਟਰ ਅਮਿਤ ਸ਼ਰਮਾ, ਜੋਇੰਟ ਸਟਾਫ਼ ਸੈਕਟਰੀ ਡਾਕਟਰ ਮੋਹਿਤ ਸ਼ਰਮਾ, ਰਜਿਸਟਰਾਰ ਡਾਕਟਰ ਸੀਤਲ ਸਿੰਘ ਤੇ ਟੀਮ ਕੋਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਫੁੱਟਬਾਲ ਖਿਡਾਰੀਆਂ ਦੀ ਚੋਣ ਲਈ ਟਰਾਇਲ 21 ਤੋਂ
Ad Position 24