ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਇੰਸਟੀਚਿਊਟ ਆਫ਼ ਫਾਰਮੇਸੀ ਐਂਡ ਪੌਲੀਟੈਕਨਿਕ, ਚੱਬੇਵਾਲ ਵਿਖੇ ਡੀ.ਐੱਮ.ਐੱਲ.ਟੀ. ਵਿਭਾਗ ਵਲੋਂ ਵਿਸ਼ਵ ਕਿਡਨੀ ਦਿਵਸ ਮਨਾਇਆ ਗਿਆ | ਇਸ ਮੌਕੇ ਡਿਪਲੋਮਾ ਇਨ ਮੈਡੀਕਲ ਲੈਬ ਟੈਕਨਾਲੋਜੀ ਦੇ ਵਿਦਿਆਰਥੀਆਂ ਵਲੋਂ ਗੁਰਦੇ ਦੀ ਸਿਹਤ ਬਾਰੇ ਇਕ ਜਾਗਰੂਕਤਾ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਜੋਗੇਸ਼ਵਰ ਚੰਦਰ, ਪਿ੍ਅੰਕਾ, ਸਲਵੀ ਸ਼ਰਮਾ, ਭਵਨਜੀਤ ਕੌਰ ਤੇ ਹਰਪ੍ਰੀਤ ਕੌਰ ਵੱਲੋਂ ਵਿਦਿਆਰਥੀਆਂ ਨਾਲ 'ਗੁਰਦੇ ਦੀ ਸਿਹਤ' ਵਿਸ਼ੇ 'ਤੇ ਵਿਚਾਰ ਸਾਂਝੇ ਕੀਤੇ ਗਏ ਅਤੇ ਗੁਰਦੇ ਦੇ ਰੋਗਾਂ ਅਤੇ ਉਨ੍ਹਾਂ ਦੇ ਇਲਾਜ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਕਾਲਜ ਦੇ ਪਿ੍ੰਸੀਪਲ ਇੰਜੀਨੀਅਰ ਹਰਜੀਤ ਸਿੰਘ ਨੇ ਕਿਹਾ ਕਿ ਵਿਸ਼ਵ ਗੁਰਦਾ ਦਿਵਸ ਹਰ ਸਾਲ ਮਾਰਚ ਦੇ ਦੂਜੇ ਵੀਰਵਾਰ ਨੂੰ ਮਨਾਇਆ ਜਾਂਦਾ ਹੈ, ਜਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਗੁਰਦਿਆਂ ਦੀ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ | ਉਨ੍ਹਾਂ ਵਿਦਿਆਰਥੀਆਂ ਦੇ ਸਮੂਹ ਨੂੰ ਲੋਕਾਂ ਵਿਚ ਗੁਰਦੇ ਦੀ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ |