29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਮਹਿਲਾ ਦਿਵਸ ਮੌਕੇ 1000 ਰੁਪਿਆ ਦੇਣਾ ਮਹਿਜ਼ ਇਕ ਚੁਣਾਵੀਂ ਜੁਮਲਾ- ਜਥੇਦਾਰ ਲਵਇੰਦਰ ਸਿੰਘ

Ad Position 21
No active advertisement
ਅਜੀਤ ਡੈਸਕ 13-03-2026
ਤਲਵਾੜਾ, 12 ਮਾਰਚ (ਐੱਚ. ਐੱਸ. ਮਿੱਠੂ)-ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਸਲਾਨਾ ਬਜਟ ਪੇਸ਼ ਕੀਤਾ ਗਿਆ ਜਿਸ ਵਿਚ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦੇ ਪੂਰੇ ਕਰਨ ਦੀ ਕੋਸ਼ਿਸ਼ ਕੀਤੀ | ਮਹਿਲਾਵਾਂ ਦਾ ਪਿਛਲੇ ਚਾਰ ਸਾਲਾਂ ਦਾ ਬਕਾਇਆ ਜੋ ਕਿ ਪ੍ਰਤੀ ਮਹਿਲਾ 48000 ਬਣਦਾ ਹੈ, ਇਸ ਵਾਅਦਾ ਖ਼ਿਲਾਫ਼ੀ ਕਾਰਨ ਮਹਿਲਾਵਾਂ ਵਿਚ ਭਾਰੀ ਰੋਸ ਹੈ | ਉਨ੍ਹਾਂ ਆਪਣੇ ਕੀਤੇ ਵਾਅਦੇ ਨੂੰ ਨਜ਼ਰ ਅੰਦਾਜ਼ ਕਰਦੇ ਹੋਏ ਮਹਿਲਾਵਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ | ਇਸ ਗੱਲ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਜਥੇਦਾਰ ਲਵਇੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਮਹਿਜ਼ ਇਕ ਚੁਣਾਵੀ ਜੁਮਲਾ ਹੈ | ਉਨ੍ਹਾਂ ਕਿਹਾ ਕਿ ਲਗਪਗ 4.47 ਲੱਖ ਕਰੋੜ ਕਰਜ਼ਾ ਵੱਧ ਚੁੱਕਾ ਹੈ ਜੋਕਿ ਭਵਿੱਖ ਵਿਚ ਮੋੜਨਾ ਚੌਣੂਤੀਪੂਰਨ ਹੋਵੇਗਾ | ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬਾ ਸਰਕਾਰ ਵਲੋਂ ਲੋਕ ਲਭਾਉਣੀਆਂ ਸਕੀਮਾਂ ਦੇ ਕੇ ਆਕਰਸ਼ਿਤ ਕੀਤਾ ਜਾ ਰਿਹਾ ਹੈ | ਸੂਬਾ ਸਰਕਾਰ ਨੂੰ ਭਲਾਈ ਸਕੀਮਾਂ ਦੇ ਨਾਲ-ਨਾਲ ਮਜ਼ਬੂਤ ਆਰਥਿਕਤਾ ਲਈ, ਕਰਜ਼ਾ ਘਟਾਉਣ, ਉਦਯੋਗਾਂ ਨੂੰ ਪ੍ਰੋਤਸਾਹਨ, ਰੋਜ਼ਗਾਰ ਦੇ ਮੌਕੇ ਵਧਾਉਣ ਅਤੇ ਟਿਕਾਊ ਆਰਥਿਕ ਨੀਤੀਆਂ ਦੀ ਲੋੜ ਹੈ |
Ad Position 22
No active advertisement
ਪਿਛਲੀ ਖ਼ਬਰ ਸਮਾਜਿਕ ਵਿਕਾਸ 'ਚ ਮਹਿਲਾਵਾਂ ਦਾ ਯੋਗਦਾਨ ਸ਼ਲਾਘਾਯੋਗ- ਆਸ਼ਿਕਾ ਜੈਨ ਅਗਲੀ ਖ਼ਬਰ ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਯੂਨੀਅਨ ਦੀ ਮੀਟਿੰਗ
Ad Position 24