29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸਮਾਜਿਕ ਵਿਕਾਸ 'ਚ ਮਹਿਲਾਵਾਂ ਦਾ ਯੋਗਦਾਨ ਸ਼ਲਾਘਾਯੋਗ- ਆਸ਼ਿਕਾ ਜੈਨ

Ad Position 21
No active advertisement
ਅਜੀਤ ਡੈਸਕ 13-03-2026
ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਇੱਥੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਅÏਰਤਾਂ ਵਲੋਂ ਸਮਾਜਿਕ ਵਿਕਾਸ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ 100 ਕਾਮਯਾਬ ਉੱਦਮੀ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ | ਸਥਾਨਕ ਸਿਟੀ ਸੈਂਟਰ ਵਿਖੇ ਕਰਵਾਏ ਸਮਾਗਮ ਦੌਰਾਨ ਜ਼ਿਲ੍ਹੇ ਦੀਆਂ 100 ਸਫਲ ਮਹਿਲਾ ਉੱਦਮੀਆਂ ਨੂੰ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਕੰਮਾਂ ਤੇ ਸ਼ਾਨਦਾਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਨ੍ਹਾਂ ਮਹਿਲਾਵਾਂ ਨੇ ਆਪਣੀ ਮਿਹਨਤ ਦਾ ਲੋਹਾ ਮਨਵਾਉਂਦਿਆਂ ਨਾ ਸਿਰਫ ਕਾਮਯਾਬੀ ਹਾਸਲ ਕੀਤੀ ਹੈ ਸਗੋਂ ਇਹ ਹੋਰਨਾਂ ਲਈ ਪ੍ਰੇਰਨਾਸਰੋਤ ਵੀ ਬਣੀਆਂ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਅÏਰਤਾਂ ਨੇ ਉੱਦਮ ਦੇ ਖੇਤਰ ਵਿਚ ਨਵੀਆਂ ਬੁਲੰਦੀਆਂ ਨੂੰ ਛੋਹਦਿਆਂ ਆਪਣੀ ਆਰਥਿਕਤਾ ਨੂੰ ਮਜ਼ਬੂਤ ਕੀਤਾ ਹੈ ਜੋ ਕਿ ਬੇਹੱਦ ਸਲਾਹੁਣਯੋਗ ਹੈ | ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਅÏਰਤਾਂ ਦੇ ਸਰਬਪੱਖੀ ਵਿਕਾਸ ਵਿਚ ਹਰ ਸੰਭਵ ਮਦਦ ਲਈ ਹਮੇਸ਼ਾ ਤਤਪਰ ਹੈ ਤਾਂ ਜੋ ਸਮਾਜਿਕ ਤਾਣੇ-ਬਾਣੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ | ਉਨ੍ਹਾ ਦੱਸਿਆ ਕਿ ਇਸ ਤੋਂ ਪਹਿਲਾਂ 2 ਮਾਰਚ ਤੋਂ 6 ਮਾਰਚ ਤੱਕ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਪ੍ਰੋਗਰਾਮ ਕਰਵਾਏ ਗਏ ਸਨ, ਜਿਸ ਵਿੱਚ ਹਰੇਕ ਵਿਧਾਨ ਸਭਾ ਹਲਕੇ ਦੀਆਂ 100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਗਿਆ ਸੀ | ਉਨ੍ਹਾਂ ਨੇ ਸਨਮਾਨਿਤ ਮਹਿਲਾ ਉੱਦਮੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਏ.ਡੀ.ਸੀ (ਪੇਂਡੂ ਵਿਕਾਸ) ਨਿਕਾਸ ਕੁਮਾਰ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਉਪ ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਧਾਰਾ ਕੱਕੜ, ਬੀਡੀਪੀਓ ਗੜ੍ਹਸ਼ੰਕਰ, ਮੁਕੇਰੀਆਂ ਅਤੇ ਹੁਸ਼ਿਆਰਪੁਰ-2, ਏ. ਡੀ. ਓ. ਕਿਰਨਜੀਤ ਸਿੰਘ ਅਤੇ ਸੀਡੀਪੀਓ ਹੁਸ਼ਿਆਰਪੁਰ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਹਿਸ ਮੌਕੇ ਡੀ.ਪੀ.ਐੱਮ. ਸੁਖਵੰਤ ਕੌਰ, ਡੀ.ਐੱਫ.ਐੱਮ. ਸੌਰਵ ਸ਼ਰਮਾ, ਬਲਾਕ ਇੰਚਾਰਜ ਦਸੂਹਾ ਗੁਰਿੰਦਰਜੀਤ ਸਿੰਘ, ਬਲਾਕ ਇੰਚਾਰਜ ਤਲਵਾੜਾ ਜਤਿੰਦਰ ਸਿੰਘ, ਬਲਾਕ ਇੰਚਾਰਜ ਹਾਜੀਪੁਰ ਅਮਨਦੀਪ ਸਿੰਘ ਸਮੇਤ ਆਜੀਵਿਕਾ ਮਿਸ਼ਨ ਦੇ ਹੋਰ ਸਟਾਫ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਮਹਿਲਾ ਸਰਪੰਚ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਐੱਮ. ਐੱਸ. ਕੇ. ਡੇ ਬੋਰਡਿੰਗ ਸਕੂਲ ਕੋਟਲੀ ਜੰਡ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸਮਾਗਮ ਅਗਲੀ ਖ਼ਬਰ ਮਹਿਲਾ ਦਿਵਸ ਮੌਕੇ 1000 ਰੁਪਿਆ ਦੇਣਾ ਮਹਿਜ਼ ਇਕ ਚੁਣਾਵੀਂ ਜੁਮਲਾ- ਜਥੇਦਾਰ ਲਵਇੰਦਰ ਸਿੰਘ
Ad Position 24