29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਐੱਸ. ਸੀ./ਬੀ. ਸੀ. ਵੈੱਲਫੇਅਰ ਫੈਡਰੇਸ਼ਨ ਵਲੋਂ ਪਿ੍ੰ: ਧਰਮਿੰਦਰ ਸਿੰਘ ਜ਼ਿਲ੍ਹਾ ਚੀਫ਼ ਐਡਵਾਈਜ਼ਰ ਨਿਯੁਕਤ

Ad Position 21
No active advertisement
ਅਜੀਤ ਡੈਸਕ 13-03-2026
ਹੁਸ਼ਿਆਰਪੁਰ, 12 ਮਾਰਚ (ਨਰਿੰਦਰ ਸਿੰਘ ਬੱਡਲਾ)-ਗਜ਼ਟਿਡ/ਨਾਨ-ਗਜ਼ਟਿਡ ਐੱਸ. ਸੀ./ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਵਲੋਂ ਪਿ੍ੰ: ਧਰਮਿੰਦਰ ਸਿੰਘ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦਾ ਚੀਫ਼ ਐਡਵਾਈਜ਼ਰ ਨਿਯੁਕਤ ਕੀਤਾ ਗਿਆ | ਇਸ ਮੌਕੇ ਸੂਬਾ ਚੇਅਰਮੈਨ ਜਸਵੀਰ ਸਿੰਘ ਪਾਲ ਨੇ ਪਿ੍ੰ: ਧਰਮਿੰਦਰ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਜਥੇਬੰਦੀ ਹਮੇਸ਼ਾ ਤਨਦੇਹੀ ਨਾਲ ਕੰਮ ਕਰਨ ਵਾਲਿਆਂ ਦਾ ਸਤਿਕਾਰ ਕਰਨ ਦੇ ਨਾਲ-ਨਾਲ ਢੁਕਵਾਂ ਮਾਣ ਵੀ ਦਿੰਦੀ ਹੈ | ਇਸ ਮੌਕੇ ਨਵੇਂ ਚੁਣੇ ਗਏ ਜ਼ਿਲ੍ਹਾ ਚੀਫ਼ ਐਡਵਾਈਜ਼ਰ ਪਿ੍ੰ: ਧਰਮਿੰਦਰ ਸਿੰਘ ਨੇ ਸੂਬਾ ਚੇਅਰਮੈਨ ਜਸਬੀਰ ਸਿੰਘ ਪਾਲ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਉਣਗੇ | ਇਸ ਮੌਕੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ, ਸੂਬਾ ਵਾਈਸ ਚੇਅਰਮੈਨ ਬਲਰਾਜ ਕੁਮਾਰ, ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਧੁੱਗਾ, ਪਿ੍ੰ: ਧਰਮਿੰਦਰ ਸਿੰਘ, ਪਿ੍ੰ: ਰਣਜੀਤ ਸਿੰਘ, ਪਿ੍ੰ: ਰਾਮ ਆਸਰਾ, ਲੈਕਚਰਾਰ ਸਤਨਾਮ ਸਿੰਘ, ਲੈਕਚਰਾਰ ਕੁਲਵਿੰਦਰ ਸਿੰਘ, ਲੈਕਚਰਾਰ ਸੁਖਦੇਵ ਸਿੰਘ, ਪਿ੍ੰ: ਸੁਰਿੰਦਰ ਸਿੰਘ, ਅਮਰਜੀਤ ਸਿੰਘ, ਹਰਮੇਸ਼ ਲਾਲ, ਹੈਡਮਾਸਟਰ ਰਣਬੀਰ ਸਿੰਘ ਤੇ ਗੁਲਜਾਰੀ ਲਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰਾਂ ਦੀ ਅਣਦੇਖੀ ਕਰਕੇ ਬੱਬਰ ਅਕਾਲੀ ਯਾਦਗਾਰੀ ਸਮਾਰਕ ਦੀ ਹਾਲਤ ਬਣੀ ਤਰਸਯੋਗ ਅਗਲੀ ਖ਼ਬਰ ਸੰਤ ਨਿਰਮਲ ਦਾਸ ਦੀ ਯਾਦ 'ਚ ਸਮਾਗਮ ਕਰਵਾਇਆ
Ad Position 24