ਹੁਸ਼ਿਆਰਪੁਰ, 12 ਮਾਰਚ (ਹਰਪ੍ਰੀਤ ਕੌਰ)-ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਸਥਾਪਨਾ ਦਿਵਸ ਮੌਕੇ ਸ੍ਰੀਮਤੀ ਉਰਮਿਲਾ ਦੇਵੀ ਆਯੁਰਵੈਦਿਕ ਮੈਡੀਕਲ ਕਾਲਜ ਤੇ ਹਸਪਤਾਲ ਖੜਕਾਂ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ, ਅਧਿਆਪਕ, ਵਿਦਿਆਰਥੀ ਅਤੇ ਐਸੋਸੀਏਸ਼ਨ ਦੇ ਮੈਂਬਰ ਮੌਜੂਦ ਸਨ | ਐਸੋਸੀਏਸ਼ਨ ਦੇ ਚੇਅਰਮੈਨ ਪ੍ਰੋ. ਬਹਾਦੁਰ ਸਿੰਘ ਸੁਨੇਤ ਨੇ ਨੌਜਵਾਨਾਂ ਨੂੰ ਮਨੁੱਖਤਾ ਦੀ ਸੇਵਾ ਲਈ ਅੱਗੇ ਆਉਣ ਦੀ ਅਪੀਲ ਕੀਤੀ | ਜਨਰਲ ਸਕੱਤਰ ਬਲਜੀਤ ਸਿੰਘ ਨੇ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਅਤੇ ਉਪਲਬਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਅੱਖ ਦਾਨ ਮੁਹਿੰਮ ਨਾਲ ਜੁੜਣ ਲਈ ਪ੍ਰੇਰਿਤ ਕੀਤਾ | ਐਸੋਸੀਏਸ਼ਨ ਦੇ ਮੈਂਬਰ ਉਂਕਾਰ ਸਿੰਘ ਧਾਮੀ ਨੇ ਵਿਦਿਆਰਥੀਆਂ ਨੂੰ ਸਮਾਜਿਕ ਸੇਵਾਵਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਕਾਲਜ ਦੇ ਵਾਈਸ ਚੇਅਰਮੈਨ ਜਸਦੇਵ ਸਿੰਘ ਵਾਲੀਆ ਨੂੰ ਸਮਾਜਿਕ ਅਤੇ ਮਨੁੱਖੀ ਸੇਵਾਵਾਂ ਵਿਚ ਯੋਗਦਾਨ ਪਾਉਣ ਲਈ ਸਨਮਾਨਿਤ ਕੀਤਾ ਗਿਆ |