29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਡੀ. ਸੀ. ਨੇ ਭਲਾਈ ਸਕੀਮਾਂ, ਵਿਕਾਸ ਕਾਰਜਾਂ ਅਤੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ

Ad Position 21
No active advertisement
ਅਜੀਤ ਡੈਸਕ 13-03-2026
ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਜ਼ਿਲੇ੍ਹ ਵਿਚ ਭਲਾਈ ਸਕੀਮਾਂ, ਵਿਕਾਸ ਕਾਰਜਾਂ ਅਤੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਨਾਲ ਸਬੰਧਿਤ ਮਾਮਲਿਆਂ ਖ਼ਾਸਕਰ ਲੰਬਿਤ ਕੰਮਾਂ ਬਾਰੇ ਵਿਸ਼ੇਸ਼ ਤੌਰ 'ਤੇ ਵਿਸਥਾਰ ਨਾਲ ਗੱਲਬਾਤ ਕਰਦਿਆਂ ਅਧਿਕਾਰੀਆਂ ਨੂੰ ਪੈਂਡਿੰਗ ਕਾਰਜਾਂ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਨੇ ਜ਼ਮੀਨ ਦੇ ਨਕਸ਼ੇ, ਮੇਰਾ ਘਰ ਮੇਰੇ ਨਾਮ, ਆਸਾਨ ਰਜਿਸਟਰੇਸ਼ਨ ਤੇ ਆਸਾਨ ਜਮ੍ਹਾਬੰਦੀ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਲਈ | ਉਨ੍ਹਾਂ ਸਟੈਂਪ ਅਤੇ ਰਜਿਸਟਰੇਸ਼ਨ ਨਾਲ ਸਬੰਧਿਤ ਵਸੂਲੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਅਤੇ ਲੰਬਿਤ ਪਏ ਜ਼ਮੀਨੀ ਮਾਲੀਏ ਦੇ ਬਕਾਏ ਦੀ ਵਸੂਲੀ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਸਪੱਸ਼ਟ ਕੀਤਾ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਨੂੰ ਆਮ ਲੋਕਾਂ ਲਈ ਹੋਰ ਸਰਲ, ਆਸਾਨ ਅਤੇ ਪਾਰਦਰਸ਼ੀ ਬਣਾਇਆ ਜਾਵੇ, ਤਾਂ ਜੋ ਲੋਕਾਂ ਨੂੰ ਆਸਾਨੀ ਨਾਲ ਲੋੜੀਂਦੀਆਂ ਸੇਵਾਵਾਂ ਮਿਲ ਸਕਣ | ਜ਼ਮੀਨ ਪ੍ਰਾਪਤੀ ਨਾਲ ਸਬੰਧਿਤ ਚੱਲ ਰਹੇ ਮਾਮਲਿਆਂ ਦੀ ਸਥਿਤੀ ਰਿਪੋਰਟ, ਖਸਰਾ-ਵਾਈਜ਼ ਮੈਪਿੰਗ, ਸਿਵਲ ਕੰਮਾਂ ਲਈ ਵਰਤੋਂ ਸਰਟੀਫਿਕੇਟ (ਯੂ. ਸੀ.) ਸਮੇਂ ਸਿਰ ਜਮ੍ਹਾਂ ਕਰਵਾਉਣ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਨਾਲ ਸਬੰਧਿਤ ਸ਼ਿਕਾਇਤਾਂ ਨਾਲ ਸਬੰਧਿਤ ਚੱਲ ਰਹੇ ਮਾਮਲਿਆਂ ਦੀ ਸਥਿਤੀ ਰਿਪੋਰਟ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੇਸਾਂ ਦਾ ਨਿਪਟਾਰਾ ਨਿਰਧਾਰਿਤ ਸਮੇਂ ਅੰਦਰ ਯਕੀਨੀ ਬਣਾਇਆ ਜਾਵੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਐੱਸ.ਡੀ.ਐੱਮ. ਦਸੂਹਾ ਕੰਵਲਜੀਤ ਸਿੰਘ, ਐੱਸ.ਡੀ.ਐੱਮ. ਗੜ੍ਹਸ਼ੰਕਰ ਪਰਮਪ੍ਰੀਤ ਸਿੰਘ, ਐੱਸ.ਡੀ.ਐੱਮ. ਹੁਸ਼ਿਆਰਪੁਰ ਅਮਨਦੀਪ ਕੌਰ ਘੁੰਮਣ, ਐੱਸ.ਡੀ.ਐੱਮ. ਮੁਕੇਰੀਆਂ ਜਯੋਤਸਨਾ, ਐੱਸ.ਡੀ.ਐੱਮ. ਟਾਂਡਾ ਲਵਪ੍ਰੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਚਾਵਲਾ ਤੇ ਹੋਰ ਵਿਭਾਗੀ ਅਧਿਕਾਰੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ੈਲਦਾਰ ਗਿੱਲ ਦਾ ਗੁਰੂ ਦੀ ਰਸੋਈ ਸੰਸਥਾ ਵਲੋਂ ਰਾਸ਼ੀ ਭੇਟ ਕਰਨ 'ਤੇ ਸਨਮਾਨ ਅਗਲੀ ਖ਼ਬਰ ਸ੍ਰੀਮਤੀ ਉਰਮਿਲਾ ਦੇਵੀ ਆਯੁਰਵੈਦਿਕ ਮੈਡੀਕਲ ਕਾਲਜ ਵਿਖੇ ਸੈਮੀਨਾਰ ਕਰਵਾਇਆ
Ad Position 24