ਹੁਸ਼ਿਆਰਪੁਰ, 12 ਮਾਰਚ (ਨਰਿੰਦਰ ਸਿੰਘ ਬੱਡਲਾ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਟਾਰ ਕਲੱਬ ਅੱਡਾ ਪਾਲਦੀ ਦੇ ਪ੍ਰਧਾਨ ਜ਼ੈਲਦਾਰ ਦਵਿੰਦਰ ਸਿੰਘ ਗਿੱਲ ਨੇ ਕਲੱਬ ਵਲੋਂ ਗੁਰੂ ਦੀ ਰਸੋਈ ਸੰਸਥਾ ਨੂੰ 1 ਲੱਖ ਰੁਪਏ ਦਾ ਚੈੱਕ ਭੇਟ ਕੀਤਾ | ਇਸ ਮੌਕੇ ਗੁਰੂ ਦੀ ਰਸੋਈ ਸੰਸਥਾ ਦੇ ਪ੍ਰਧਾਨ ਕੁਲਵੰਤ ਸਿੰਘ ਨੇ ਜ਼ੈਲਦਾਰ ਗਿੱਲ ਦਾ ਸਨਮਾਨ ਕਰਦੇ ਸਟਾਰ ਕਲੱਬ ਦਾ ਧੰਨਵਾਦ ਕੀਤਾ | ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਰੋਜ਼ਾਨਾ 1500 ਟਿਫ਼ਨ ਵਧੀਆ ਖਾਣੇ ਦੇ ਤਿਆਰ ਕਰਕੇ ਵੱਖ-ਵੱਖ ਪਿੰਡਾਂ 'ਚ ਗ਼ਰੀਬ ਤੇ ਬੇਸਹਾਰਾ ਲੋਕਾਂ ਨੂੰ ਸਮੇਂ ਸਿਰ ਪਹੁੰਚਾਏ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਉਨ੍ਹਾਂ ਨੂੰ ਵਧੀਆ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ | ਇਸ ਮੌਕੇ ਜ਼ੈਲਦਾਰ ਦਵਿੰਦਰ ਸਿੰਘ ਗਿੱਲ ਨੇ ਗੁਰੂ ਦੀ ਰਸੋਈ ਸੰਸਥਾ ਵਲੋਂ ਕੀਤੇ ਜਾ ਰਹੇ ਨੇਕ ਕਾਰਜ ਦੀ ਸ਼ਲਾਘਾ ਕੀਤੀ | ਇਸ ਮੌਕੇ ਗੁਰਜਿੰਦਰ ਸਿੰਘ, ਕਸ਼ਮੀਰ ਸਿੰਘ, ਰਘਵੀਰ ਸਿੰਘ, ਹਰਭਜਨ ਸਿੰਘ, ਅਜਮੇਰ ਸਿੰਘ ਲਕਸੀਹਾਂ, ਜਸਕਮਲਜੀਤ ਸਿੰਘ, ਧਵਨਪ੍ਰੀਤ ਸਿੰਘ, ਸਿਮਰਜੀਤ ਸਿੰਘ, ਅਮਰਜੀਤ ਸਿੰਘ ਅਜਨੌਹਾ, ਆਤਮਾ ਸਿੰਘ, ਕੁਲਵਰਨ ਸਿੰਘ ਤੇ ਗੁਰਮੀਤ ਸਿੰਘ ਆਦਿ ਹਾਜ਼ਰ ਸਨ |