ਬੀਣੇਵਾਲ, 12 ਮਾਰਚ (ਬੈਜ ਚੌਧਰੀ)-ਗੁਰੂ ਰਵਿਦਾਸ ਜੀ ਦੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਚੱਲ ਰਹੀ ਕਾਰ ਸੇਵਾ ਲਈ ਸੋਹਣ ਲਾਲ ਸੁਆਣ ਪੁੱਤਰ ਹਰਭੱਜ ਸੁਆਣ ਪਿੰਡ ਠੀਂਡਾ ਤਹਿਸੀਲ ਗੜ੍ਹਸ਼ੰਕਰ ਵਲੋਂ ਗੁਰੂ ਰਵਿਦਾਸ ਜੀ ਦੇ ਤਪ ਅਸਥਾਨ 'ਚ ਬਣ ਰਹੇ ਗੁੰਬਦ ਲਈ ਦੋ ਲੱਖ ਰੁਪਏ ਦੀ ਰਕਮ ਪ੍ਰਬੰਧਕ ਕਮੇਟੀ ਨੂੰ ਭੇਟ ਕੀਤੀ | ਇਸ ਮੌਕੇ ਪਰਿਵਾਰ ਸਮੇਤ ਗੁਰੂ ਘਰ ਪਹੁੰਚੇ ਸੋਹਣ ਲਾਲ ਦਾ ਕਮੇਟੀ ਪ੍ਰਧਾਨ ਬਾਬਾ ਕੇਵਲ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਨਰੇਸ਼ ਸਿੰਘ ਤੇ ਹੋਰ ਕਮੇਟੀ ਮੈਂਬਰਾਂ ਵਲੋਂ ਗੁਰੂ ਘਰ ਦਾ ਮਾਡਲ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ |