29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 13-03-2026
ਗੜ੍ਹਸ਼ੰਕਰ, 12 ਮਾਰਚ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪਿ੍ੰਸੀਪਲ ਡਾ. ਅਮਨਦੀਪ ਹੀਰਾ ਦੀ ਰਹਿਨੁਮਾਈ ਹੇਠ ਸਾਇੰਸ ਅਤੇ ਐਜੂਕੇਸ਼ਨ ਵਿਭਾਗ ਵਲੋਂ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ | 'ਵਿਮੈਨ ਇਨ ਸਾਇੰਸ : ਕੈਟਲਾਈਜ਼ਿੰਗ ਵਿਕਸਤ ਭਾਰਤ' ਥੀਮ 'ਤੇ ਮਨਾਏ ਗਏ ਵਿਗਿਆਨ ਦਿਵਸ ਮੌਕੇ ਵਿਦਿਆਰਥੀਆਂ ਦੀਆਂ ਪੋਸਟਰ ਪੇਸ਼ਕਾਰੀ, ਪੋਸਟਰ ਮੇਕਿੰਗ, ਖੇਡਣ ਅਤੇ ਮਾਡਲ ਤਿਆਰ ਕਰਨ ਅਤੇ ਭਾਸ਼ਣ ਮੁਕਾਬਲੇ ਵਰਗੀਆਂ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਕ੍ਰਮਵਾਰ ਰਸਾਇਣ ਵਿਗਿਆਨ ਵਿਭਾਗ, ਜੀਵ ਵਿਗਿਆਨ ਵਿਭਾਗ, ਗਣਿਤ ਅਤੇ ਭੌਤਿਕ ਵਿਗਿਆਨ ਵਿਭਾਗ ਅਤੇ ਐਜੂਕੇਸ਼ਨ ਵਿਭਾਗ ਵਲੋਂ ਸੁਸਾਇਟੀ ਆਫ਼ ਸਾਇੰਸ ਸਟੂਡੈਂਟਸ ਦੀ ਅਗਵਾਈ ਹੇਠ ਇੰਟਰ ਕਲਾਸ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਲਈ ਜੱਜਮੈਂਟ ਦੀ ਭੂਮਿਕਾ ਡਾ. ਯਸ਼ਪ੍ਰੀਤ ਕੌਰ ਸਹਾਇਕ ਪ੍ਰੋਫੈਸਰ ਥਾਪਰ ਯੂਨੀਵਰਸਿਟੀ ਪਟਿਆਲਾ ਵਲੋਂ ਕੀਤੀ ਗਈ | ਮੁਕਾਬਲਿਆਂ ਦੇ ਨਤੀਜਿਆਂ ਵਿਚ ਬੀ.ਐੱਸ.ਸੀ. ਅਤੇ ਬੀ.ਐੱਸ.ਸੀ. ਬੀ.ਐੱਡ. ਦੂਜਾ ਸਾਲ ਨੇ ਪਹਿਲਾ ਸਥਾਨ, ਬੀ.ਐੱਸ.ਸੀ. ਅਤੇ ਬੀ.ਐੱਸ.ਸੀ. ਬੀ.ਐੱਡ. ਪਹਿਲਾ ਸਾਲ ਨੇ ਦੂਜਾ ਸਥਾਨ ਅਤੇ ਐੱਮ.ਐੱਸ.ਸੀ. ਰਸਾਇਣ ਵਿਗਿਆਨ ਅਤੇ ਐੱਮ.ਐੱਸ.ਸੀ. ਗਣਿਤ ਦੇ ਵਿਦਿਆਰਥੀਆਂ ਵਲੋਂ ਤੀਜਾ ਸਥਾਨ ਪ੍ਰਾਪਤ ਕੀਤਾ ਗਿਆ | ਮੋਹਰੀ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਨਕਦ ਰਾਸ਼ੀ ਨਾਲ ਸਨਮਾਨ ਕੀਤਾ ਗਿਆ | ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਨੂੰ ਵਧਾਉਣ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਨੂੰ ਅਪਣਾਉਂਦੇ ਹੋਏ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰੋ. ਲਖਵਿੰਦਰਜੀਤ ਕੌਰ, ਡਾ. ਜਾਨਕੀ ਅਗਰਵਾਲ, ਡਾ. ਮਨਬੀਰ ਕੌਰ, ਡਾ. ਕੁਲਦੀਪ ਕੌਰ, ਡਾ. ਮੁਕੇਸ਼ ਸ਼ਰਮਾ, ਡਾ. ਪ੍ਰੀਤਇੰਦਰ ਸਿੰਘ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟਾਂਡਾ ਸ਼ਹਿਰ ਦੇ ਵਿਕਾਸ ਕਾਰਜਾਂ 'ਚ ਅੜਿੱਕਾ ਪਾਉਣ ਦੇ ਦੋਸ਼ਾਂ ਹੇਠ ਵਿਧਾਇਕ ਰਾਜਾ ਤੇ ਪ੍ਰਧਾਨ ਆਹਮਣੇ ਸਾਹਮਣੇ ਅਗਲੀ ਖ਼ਬਰ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਗੁਬੰਦ ਲਈ 2 ਲੱਖ ਭੇਟ
Ad Position 24