29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਖ਼ਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 13-03-2026
ਗੜ੍ਹਸ਼ੰਕਰ, 12 ਮਾਰਚ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪਿ੍ੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਵਿਮੈਨ ਗ੍ਰੀਵੀਐਂਸ ਸੈੱਲ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਅੰਤਰਰਾਸ਼ਟਰੀ ਦਿਵਸ ਮਨਾਇਆ ਗਿਆ | ਇਸ ਮੌਕੇ ਗੈੱਸਟ ਲੈਕਚਰ ਵਿਚ ਬੁਲਾਰੇ ਵਜੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਰਾਜਨੀਤੀ ਵਿਭਾਗ ਤੋਂ ਡਾ. ਕਮਲਾ ਤੇ ਡਾ. ਸ਼ਿਆਮਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਡਾ. ਸ਼ਿਆਮਾ ਨੇ ਅੰਤਰਰਾਸ਼ਟਰੀ ਔਰਤ ਦਿਵਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਇਹ ਦਿਨ ਔਰਤਾਂ ਤੇ ਮਰਦਾਂ ਦੀ ਸਮਾਨਤਾ ਦੀ ਗੱਲ ਕਰਦਾ ਹੈ | ਇਸ ਨੂੰ ਮਨਾਉਣ ਦਾ ਮੁੱਖ ਮੰਤਵ ਉਨ੍ਹਾਂ ਔਰਤਾਂ ਨੂੰ ਯਾਦ ਕਰਨਾ ਹੈ ਜਿਨ੍ਹਾਂ ਔਰਤਾਂ ਨੇ ਵੱਖ-ਵੱਖ ਖੇਤਰਾਂ ਵਿਚ ਆਪਣਾ ਸਥਾਨ ਬਣਾਇਆ ਹੈ | ਪ੍ਰੋ. ਲਖਵਿੰਦਰਜੀਤ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਔਰਤ ਹਰ ਖੇਤਰ ਵਿਚ ਸਫਲ ਰੋਲ ਅਦਾ ਕਰਦੀ ਹੈ | ਔਰਤ ਹੀ ਹੈ ਪਰਿਵਾਰ ਵਿਚ ਆਪਣੇ ਬੱਚਿਆਂ ਸਹੀ ਨੈਤਿਕ ਕਦਰਾਂ ਕੀਮਤਾਂ ਦੇ ਕੇ ਜ਼ਿੰਦਗੀ ਦੀ ਹਰ ਮੁਸ਼ਕਿਲ ਵਿਚੋਂ ਨਿਕਲਣ ਲਈ ਤਿਆਰ ਕਰਦੀ ਹੈ | ਵਿਮੈਨ ਸੈੱਲ ਦੇ ਕਨਵੀਨਰ ਡਾ. ਜਾਨਕੀ ਅਗਰਵਾਲ ਨੇ ਆਏ ਹੋਏ ਬੁਲਾਰਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਔਰਤਾਂ ਮਜ਼ਬੂਤ ਹੋਣੀਆਂ ਚਾਹੀਦੀਆਂ ਹਨ ਕਿਉਂਕਿ ਉਹ ਹਰ ਇਕ ਹਾਲਾਤ ਨੂੰ ਵਧੀਆ ਢੰਗ ਨਾਲ ਨਜਿੱਠ ਸਕਦੀਆਂ ਹਨ | ਪ੍ਰੋ. ਪਿ੍ਅੰਕਾ ਰਾਣੀ ਕੰਵਰ ਮੁਖੀ ਰਾਜਨੀਤੀ ਸ਼ਾਸਤਰ ਵਿਭਾਗ ਨੇ ਸਟੇਜ ਦੀ ਜ਼ਿੰਮੇਵਾਰੀ ਨਿਭਾਈ | ਇਸ ਮੌਕੇ ਡਾ. ਹਰਵਿੰਦਰ ਕੌਰ ਡਾ. ਅਰਵਿੰਦਰ ਕੌਰ, ਡਾ. ਮੁਕੇਸ਼ ਸ਼ਰਮਾ, ਡਾ. ਸੰਘਾ ਗੁਰਬਖ਼ਸ਼ ਕੌਰ, ਸਟਾਫ਼ ਤੇ ਵਿਦਿਆਰਥੀ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਨੀਮ ਪਹਾੜੀ ਪਿੰਡਾਂ ਵਿਖੇ ਸਿੰਜਾਈ ਸਹੂਲਤਾਂ ਦਾ ਮਸਲਾ ਵਿਧਾਨ ਸਭਾ 'ਚ ਉਠਾਇਆ ਅਗਲੀ ਖ਼ਬਰ ਟਾਂਡਾ ਸ਼ਹਿਰ ਦੇ ਵਿਕਾਸ ਕਾਰਜਾਂ 'ਚ ਅੜਿੱਕਾ ਪਾਉਣ ਦੇ ਦੋਸ਼ਾਂ ਹੇਠ ਵਿਧਾਇਕ ਰਾਜਾ ਤੇ ਪ੍ਰਧਾਨ ਆਹਮਣੇ ਸਾਹਮਣੇ
Ad Position 24