ਦਸੂਹਾ, 12 ਮਾਰਚ (ਭੁੱਲਰ)-ਯ. ਪੀ. ਐੱਸ. ਸੀ. ਦੀ ਪ੍ਰੀਖਿਆ ਪਾਸ ਕਰਨ ਵਾਲੇ ਕੰਵਰਪਾਲ ਸਿੰਘ ਵਿਰਦੀ ਦਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਤੇ ਵੱਖ ਵੱਖ ਸ਼ਖ਼ਸੀਅਤਾਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ਵਿਧਾਇਕ ਨੇ ਉਨ੍ਹਾਂ ਨੂੰ ਸਿਰੋਪਾਉ ਭੇਟ ਕੀਤਾ ਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਕੰਵਰਪਾਲ ਸਿੰਘ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ | ਉਨ੍ਹਾਂ ਕਿਹਾ ਕਿ ਕੰਵਰਪਾਲ ਸਿੰਘ ਨੇ ਪਰਿਵਾਰ ਦੇ ਨਾਲ ਨਾਲ ਹਲਕਾ ਦਸੂਹਾ ਦਾ ਨਾਮ ਉੱਚਾ ਕੀਤਾ ਜਿਸ ਤੇ ਉਨ੍ਹਾਂ ਨੂੰ ਹਮੇਸ਼ਾ ਮਾਣ ਰਹੇਗਾ | ਸਿਵਲ ਸਰਵਿਸਿਜ਼ ਇਮਤਿਹਾਨ 2026 ਵਿਚ ਸ਼ਾਨਦਾਰ ਸਫਲਤਾ ਹਾਸਲ ਕਰਦਿਆਂ ਆਲ ਇੰਡੀਆ ਰੈਂਕ 605 ਪ੍ਰਾਪਤ ਕੀਤਾ ਹੈ ਜੋ ਕਿ ਬਹੁਤ ਹੀ ਸ਼ਲਾਂਗਾ ਯੋਗ | ਇਸ ਮੌਕੇ ਕੰਵਰਪਾਲ ਸਿੰਘ ਦੇ ਪਿਤਾ ਜਸਬੀਰ ਸਿੰਘ ਵਿਰਦੀ ਤੇ ਉਨ੍ਹਾਂ ਦੀ ਮਾਤਾ ਸਰਬਜੀਤ ਕੌਰ ਵਿਰਦੀ ਨੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਸਮਾਜ ਸੇਵੀ ਸੰਜੀਵ ਕੁਮਾਰ ਨੇ ਕੰਵਰਪਾਲ ਸਿੰਘ ਨੂੰ ਟੋਕਨ ਆਫ਼ ਐਪਿ੍ਸੀਏਸ਼ਨ ਦੇ ਕੇ ਸਨਮਾਨਿਤ ਕੀਤਾ | ਡੀ. ਏ. ਵੀ. ਕਾਲਜ ਦਸੂਹਾ ਦੇ ਪਿ੍ੰਸੀਪਲ ਰਾਕੇਸ਼ ਮਹਾਜਨ ਨੇ ਕੰਵਰਪਾਲ ਸਿੰਘ ਨੂੰ ਉਨ੍ਹਾਂ ਦੇ ਉਜਲੇ ਭਵਿੱਖ ਤੇ ਦੇਸ਼ ਦੀ ਸੇਵਾ ਵਿਚ ਆਉਣ ਵਾਲੀਆਂ ਜ਼ਿੰਮੇਵਾਰੀਆਂ ਲਈ ਦਿਲੋਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ | ਇਸ ਮੌਕੇ ਕੌਂਸਲਰ ਅਮਰਪ੍ਰੀਤ ਸਿੰਘ ਸੋਨੰੂ ਖ਼ਾਲਸਾ ਮੀਤ ਪ੍ਰਧਾਨ ਨਗਰ ਕੌਂਸਲ ਦਸੂਹਾ, ਚੇਅਰਮੈਨ ਕੇ. ਪੀ. ਸਿੰਘ ਸੰਧੂ, ਲੈਕਚਰਾਰ ਬਲਜੀਤ ਸਿੰਘ, ਗਗਨਦੀਪ ਸਿੰਘ ਚੀਮਾ ਦਸ਼ਮੇਸ਼ ਸੇਵਾ ਦਲ ਦਸੂਹਾ ਮੁਕੇਰੀਆਂ ਦੇ ਪ੍ਰਧਾਨ ਕਮਲਦੀਪ ਸਿੰਘ ਵਿਰਦੀ, ਗੁਰਜੀਤ ਸਿੰਘ ਤੇ ਹੋਰ ਸ਼ਖ਼ਸੀਅਤਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ |