ਹਰਿਆਣਾ, 12 ਮਾਰਚ (ਖੱਖ)-ਪੰਜਾਬ ਸਰਕਾਰ ਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ ਦੀ ਅਗਵਾਈ ਹੇਠ ਸੀ.ਐਚ.ਸੀ. ਭੂੰਗਾ ਵਿਖੇ ਐਚ.ਪੀ.ਵੀ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਡਾ. ਸੁਦੇਸ਼ ਰਾਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਤਹਿਤ 14 ਸਾਲ ਦੀਆਂ ਬੱਚੀਆਂ ਜਿਨਾ ਦੀ ਉਮਰ ਅਜੇ 15 ਸਾਲ ਨਹੀ ਹੋਈ ਹੈ, ਨੂੰ ਐਚ.ਪੀ.ਵੀ. ਟੀਕਾ ਲਗਾਇਆ ਜਾਵੇਗਾ, ਤਾਂ ਜੋ ਅÏਰਤਾਂ ਵਿਚ ਸਰਵਾਈਕਲ ਕੈਂਸਰ ਤੋਂ ਬਚਾਅ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਸਰਵਾਈਕਲ ਕੈਂਸਰ ਅÏਰਤਾਂ ਵਿਚ ਇੱਕ ਗੰਭੀਰ ਬਿਮਾਰੀ ਹੈ ਅਤੇ ਇਸ ਤੋਂ ਬਚਾਅ ਲਈ ਟੀਕਾਕਰਨ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ | ਇਸ ਮੁਹਿੰਮ ਦੌਰਾਨ ਸਿਹਤ ਸੰਸਥਾਵਾਂ ਰਾਹੀਂ ਟੀਕਾਕਰਨ ਕੀਤਾ ਜਾਵੇਗਾ ਅਤੇ ਇਸ ਦਾ ਰਿਕਾਰਡ ਯੂ-ਵਿਨ ਰਾਹੀ ਰੱਖਿਆ ਜਾਵੇਗਾ | ਇਸ ਮੌਕੇ ਜਸਤਿੰਦਰ ਸਿੰਘ ਬੀ. ਈ. ਈ., ਬਲਵਿੰਦਰ ਸਿੰਘ ਫਾਰਮੇਸੀ ਅਫ਼ਸਰ, ਪ੍ਰਦੀਪ ਕੌਰ, ਮੋਨਿਕਾ, ਰਣਯੋਧ ਸਿੰਘ, ਆਸ਼ਾ ਵਰਕਰ ਆਦਿ ਹਾਜ਼ਰ ਸਨ |