ਘੋਗਰਾ, 12 ਮਾਰਚ (ਆਰ. ਐੱਸ. ਸਲਾਰੀਆ)-ਹਲਕਾ ਵਿਧਾਇਕ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਘੋਗਰਾ ਵਿਖੇ ਬਣੇ ਨਵੇਂ ਖੇਡ ਪਾਰਕ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੱਸਿਆ ਵੀ ਸਰਕਾਰ ਵਲੋਂ ਪਿੰਡਾਂ ਵਿਚ ਖੇਡ ਪਾਰਕ ਬਣਵਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇ | ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤਾ ਗਿਆ ਵਾਧਾ ਅÏਰਤਾਂ ਨੂੰ 1000 ਰੁ.ਵਾਲੀ ਸਕੀਮ ਵੀ ਜਲਦੀ ਸ਼ੁਰੂ ਹੋ ਜਾਵੇਗੀ | ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਨੇ ਹਲਕਾ ਦਾ ਕਰਮਵੀਰ ਸਿੰਘ ਘੁੰਮਣ ਦਾ ਸਵਾਗਤ ਕੀਤਾ | ਇਸ ਮੌਕੇ ਐੱਸ. ਐੱਚ. ਓ ਅਮਰਜੀਤ ਕੌਰ, ਬੀ. ਡੀ. ਪੀ. ਓ ਗੁਰਮੀਤ ਸਿੰਘ ਚਾਹਲ, ਕੇ. ਪੀ. ਸੰਧੂ ਚੇਅਰਮੈਨ ਮਾਰਕੀਟ ਕਮੇਟੀ, ਡਿੰਪਲ ਕੌਰ ਚੇਅਰਮੈਨ ਬਲਾਕ ਸੰਮਤੀ, ਗਗਨਦੀਪ ਸਿੰਘ ਚੀਮਾ ਵਾਇਸ ਚੇਅਰਮੈਨ, ਬਲਾਕ ਪ੍ਰਧਾਨ ਅਮਨਦੀਪ ਸਿੰਘ, ਪੰਚ, ਸਰਪੰਚ ਅਤੇ ਹੋਰ ਪਿੰਡ ਵਾਸੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ |