29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਕੇ. ਐੱਮ. ਐੱਸ. ਕਾਲਜ ਵਿਖੇ ਕਿ੍ਕਟ ਤੇ ਖੋ-ਖੋ ਦੇ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 13-03-2026
ਦਸੂਹਾ, 12 ਮਾਰਚ (ਭੁੱਲਰ)-ਕੇ. ਐੱਮ. ਐੱਸ. ਕਾਲਜ ਦੇ ਕੁਮਾਰ ਸਪੋਰਟਸ ਕੰਪਲੈਕਸ ਵਿਖੇ ਕਿ੍ਕੇਟ ਅਤੇ ਖੋ-ਖੋ ਦੇ ਰੋਮਾਂਚਕ ਮੁਕਾਬਲੇ ਕਰਵਾਏ ਗਏ | ਇਨ੍ਹਾਂ ਖੇਡ ਮੁਕਾਬਲਿਆਂ ਵਿਚ ਯੁਵਕ ਸੇਵਾਵਾਂ ਕਲੱਬ ਦੀ ਟੀਮ ਅਤੇ ਕਾਲਜ ਦੀ ਟੀਮ ਵਿਚਕਾਰ ਕਿ੍ਕੇਟ ਦਾ ਮੁਕਾਬਲਾ ਅਤੇ ਕੁੜੀਆਂ ਦੀਆਂ ਟੀਮਾਂ ਵਿਚਕਾਰ ਖੋ-ਖੋ ਦੇ ਮੁਕਾਬਲੇ ਕਰਵਾਏ | ਕਿ੍ਕੇਟ ਮੁਕਾਬਲੇ ਵਿਚ ਕਾਲਜ ਦੀ ਟੀਮ ਰੈੱਡ ਅਤੇ ਯੁਵਕ ਸੇਵਾਵਾਂ ਕਲੱਬ ਦੀ ਟੀਮ ਬਲੂ ਵਿਚਕਾਰ ਰੋਮਾਂਚਕ ਮੈਚ ਵੇਖਣ ਨੂੰ ਮਿਲਿਆ ਅਤੇ ਅੰਤ ਵਿਚ ਟੀਮ ਟੀਮ ਬਲੂ ਨੇ ਟੀਮ ਰੈੱਡ ਨੂੰ 3 ਵਿਕਟਾਂ ਨਾਲ ਹਰਾਇਆ | ਇਸ ਮੌਕੇ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਨੇ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕੀਤੇ | ਉਨ੍ਹਾਂ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਅਤੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿਚ ਅੱਗੇ ਵਧਦੇ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਤੇ ਉਨ੍ਹਾਂ ਯੁਵਕ ਸੇਵਾਵਾਂ ਕਲੱਬ ਨੂੰ 2 ਲੱਖ ਰੁਪਏ ਦੇਣ ਵਾਅਦਾ ਕੀਤਾ | ਇਸ ਮੌਕੇ ਤੇ ਚੌਧਰੀ ਕੁਮਾਰ ਸੈਣੀ ਤੇ ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਤੋਸ਼ਾਂਤ ਸੈਣੀ ਨੇ ਕਰਮਵੀਰ ਸਿੰਘ ਘੁੰਮਣ ਜੀ ਦਾ ਧੰਨਵਾਦ ਕਰਦਿਆਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਮੁਕਾਬਲਿਆਂ ਦੇ ਅੰਤ ਵਿਚ ਜੇਤੂ ਅਤੇ ਉਪ-ਜੇਤੂ ਟੀਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਫਿਜ਼ੀਓਥਰੈਪੀ ਕੈਂਪ ਲਗਾਇਆ ਅਗਲੀ ਖ਼ਬਰ ਖੈਰੜ-ਅੱਛਰਵਾਲ ਦੇ ਫੁੱਟਬਾਲ ਟੂਰਨਾਮੈਂਟ 'ਚ ਨੰਗਲ ਕਲਾਂ ਦੀ ਟੀਮ ਜੇਤੂ
Ad Position 24