29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਦੋਆਬਾ ਸਕੂਲ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 13-03-2026
ਮਾਹਿਲਪੁਰ, 12 ਮਾਰਚ (ਰਜਿੰਦਰ ਸਿੰਘ)-ਮੈਨੇਜਿੰਗ ਡਾਇਰੈਕਟਰ ਹਰਜਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਦੋਆਬਾ ਪਬਲਿਕ ਸਕੂਲ ਦਹੋਲਰੋਂ ਮਾਹਿਲਪੁਰ ਵਿਖੇ ਪਿ੍ੰ. ਅਰੁਣ ਗੁਪਤਾ ਦੀ ਅਗਵਾਈ ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ'ਚ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਵਿਚ ਨਰਸਰੀ ਤੋਂ ਲੈ ਕੇ ਕਲਾਸ 12ਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਭਾ ਦੌਰਾਨ ਸਕੂਲ ਦੇ ਸੰਸਥਾਪਕ ਬਲਵਿੰਦਰ ਕੌਰ ਨੂੰ ਯਾਦ ਕਰਦਿਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਉਪਰੰਤ ਸੈਕਟਰੀ ਸੁਖਵਿੰਦਰ ਕੌਰ ਗਿੱਲ ਤੇ ਅਧਿਆਪਕਾਵਾਂ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਤੇ ਸਮਾਜ ਵਿਚ ਪ੍ਰਸਿੱਧ ਅਤੇ ਪ੍ਰੇਰਣਾਦਾਇਕ ਮਹਿਲਾਵਾਂ ਦੇ ਯੋਗਦਾਨ 'ਤੇ ਰੌਸ਼ਨੀ ਪਾਉਂਦੇ ਹੋਏ ਉਨ੍ਹਾਂ ਦੀਆਂ ਮਹੱਤਵਪੂਰਨ ਉਪਲਬਧੀਆਂ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ਗਿਆ | ਸਕੂਲ ਪ੍ਰਬੰਧਕਾਂ ਵਲੋਂ ਵਿਸ਼ੇਸ਼ ਤੌਰ 'ਤੇ ਸਾਰੀਆਂ ਮਹਿਲਾ ਅਧਿਆਪਕਾਵਾਂ ਤੇ ਸਫ਼ਾਈ ਕਰਮਚਾਰੀਆਂ ਨੂੰ ਸਭਾ ਵਿਚ ਸਨਮਾਨਿਤ ਕੀਤਾ | ਸਕੂਲ ਦੇ ਐੱਮ. ਡੀ. ਹਰਜਿੰਦਰ ਸਿੰਘ ਗਿੱਲ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਮਹਿਲਾਵਾਂ ਦਾ ਸਮਾਜ ਦੇ ਵਿਕਾਸ ਵਿਚ ਬਹੁਤ ਮਹੱਤਵਪੂਰਨ ਯੋਗਦਾਨ ਹੈ | ਉਨ੍ਹਾਂ ਕਿਹਾ ਕਿ ਅੱਜ ਦੀ ਨਾਰੀ ਹਰ ਖੇਤਰ ਵਿਚ ਆਪਣੀ ਸਮਰੱਥਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੀ ਹੈ | ਇਸ ਮੌਕੇ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀ ਤੇ ਮਾਪੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ 'ਚ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਦਿੱਤੀਆਂ ਅਗਲੀ ਖ਼ਬਰ ਫਿਜ਼ੀਓਥਰੈਪੀ ਕੈਂਪ ਲਗਾਇਆ
Ad Position 24