29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਗੁਰੂ ਗੋਬਿੰਦ ਸਿੰਘ ਸਕੂਲ 'ਚ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਦਿੱਤੀਆਂ

Ad Position 21
No active advertisement
ਅਜੀਤ ਡੈਸਕ 13-03-2026
ਅੱਡਾ ਸਰਾਂ, 12 ਮਾਰਚ (ਮਸੀਤੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਨੈਨੋਵਾਲ ਵੈਦ ਵਿਖੇ ਪ੍ਰਧਾਨ ਤਰਸੇਮ ਸਿੰਘ ਦੇ ਜਨਮਦਿਨ ਦੇ ਮੌਕੇ 'ਤੇ ਇਕ ਵਿਸ਼ੇਸ਼ ਉਪਰਾਲਾ ਕੀਤਾ ਗਿਆ | ਪਿ੍ੰਸੀਪਲ ਹਰਜੀਤ ਸਿੰਘ ਦੀ ਅਗਵਾਈ ਹੇਠ ਨਰਸਰੀ ਕਲਾਸ 'ਚ ਨਵੀਂ ਦਾਖਲਾ ਲੈਣ ਵਾਲੇ ਬੱਚਿਆਂ ਨੂੰ ਮੁਫ਼ਤ ਕਿਤਾਬਾਂ ਵੰਡੀਆਂ ਗਈਆਂ | ਇਸ ਮੌਕੇ ਲਗਪਗ 120 ਬੱਚਿਆਂ ਨੂੰ ਕਿਤਾਬਾਂ ਦਿੱਤੀਆਂ ਗਈਆਂ | ਇਸ ਦੌਰਾਨ ਪ੍ਰੈਜ਼ੀਡੈਂਟ ਤਰਸੇਮ ਸਿੰਘ ਜੀ ਨੇ ਇਹ ਵੀ ਐਲਾਨ ਕੀਤਾ ਕਿ ਜੋ ਵੀ ਬੱਚਾ ਨਰਸਰੀ ਕਲਾਸ ਵਿਚ ਦਾਖਲਾ ਲਵੇਗਾ, ਉਸ ਨੰੂ ਨਰਸਰੀ ਕਲਾਸ ਦੀਆਂ ਕਿਤਾਬਾਂ ਮੁਫ਼ਤ ਦਿੱਤੀਆਂ ਜਾਣਗੀਆਂ | ਉਨ੍ਹਾਂ ਨੇ ਕਿਹਾ ਕਿ ਸਿੱਖਿਆ ਦੇ ਪ੍ਰਸਾਰ ਲਈ ਸਕੂਲ ਅਤੇ ਸੁਸਾਇਟੀ ਹਮੇਸ਼ਾ ਵਚਨਬੱਧ ਹੈ | ਇਸ ਮੌਕੇ ਸਕੱਤਰ ਸੁਰਿੰਦਰਪਾਲ ਸਿੰਘ, ਮੀਤ ਪ੍ਰਧਾਨ ਬਲਬੀਰ ਸਿੰਘ ਟੱਗਰ, ਮੈਨੇਜਮੈਂਟ ਮੈਂਬਰ ਜੇ.ਐਸ. ਸੰਧੂ, ਰਾਜਵਿੰਦਰ ਢਿੱਲੋਂ ਅਤੇ ਮੋਹਨ ਰੂਪਰਾਏ ਵੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਦੋਆਬਾ ਸਕੂਲ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
Ad Position 24