29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 13-03-2026
ਹਰਿਆਣਾ, 12 ਮਾਰਚ (ਹਰਮੇਲ ਸਿੰਘ ਖੱਖ)-ਪਿੰਡ ਗੋਰਾਇਆ ਵਿਖੇ ਕਰਤਾਰ ਮੈਮੋਰੀਅਲ ਹਸਪਤਾਲ ਤੱਗੜ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ, ਜਿੱਥੇ ਆਏ ਮਰੀਜ਼ਾਂ ਦਾ ਮੈਡੀਕਲ ਚੈੱਕਅਪ ਕੀਤਾ ਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਚੇਅਰਮੈਨ ਉਂਕਾਰ ਸਿੰਘ ਤੱਗੜ, ਐਮ.ਡੀ ਕਰਨ ਤੱਗੜ ਨੇ ਦੱਸਿਆ ਕਿ ਕਰਤਾਰ ਮੈਮੋਰੀਅਲ ਹਸਪਤਾਲ ਤੱਗੜ (ਨਜ਼ਦੀਕ ਸੀਕਰੀ) ਵੱਲੋਂ ਮਨੁੱਖਤਾ ਦੀ ਭਲਾਈ ਨੂੰ ਮੁੱਖ ਰੱਖਦੇ ਹੋਏ ਹਸਪਤਾਲ ਸ਼ੁਰੂ ਕੀਤਾ ਗਿਆ ਹੈ, ਜਿੱਥੇ ਬਹੁਤ ਹੀ ਘੱਟ ਖ਼ਰਚ 'ਤੇ ਇਲਾਜ ਕੀਤੇ ਜਾ ਰਹੇ ਹਨ | ਉਨ•ਾਂ ਕਿਹਾ ਕਿ ਹਸਪਤਾਲ ਵਲੋਂ ਇਲਾਕੇ ਅੰਦਰ ਮੁਫ਼ਤ ਮੈਡੀਕਲ ਕੈਂਪ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਹੀ ਪਿੰਡ ਗੋਰਾਇਆ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿੱਥੇ 200 ਤੋਂ ਵੱਧ ਮਰੀਜ਼ਾਂ ਦਾ ਚੈੱਕਅਪ ਕੀਤਾ ਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਦਵਿੰਦਰ ਸਿੰਘ ਤੱਗੜ, ਡਾ. ਅਮਿ੍ਤ ਸੁਮਨ, ਡਾ. ਅਮਨਦੀਪ ਮਾਨ, ਡਾ. ਰਸ਼ਮੀ ਚੌਧਰੀ, ਡਾ. ਕਰਨ, ਸ਼ਰਨਜੀਤ ਕੌਰ, ਜਸਵੰਤ ਰਾਏ ਸੁਪਰਵਾਈਜ਼ਰ, ਸਰਪੰਚ ਕੁਲਵਿੰਦਰ ਕੌਰ, ਮਾਸਟਰ ਗੁਰਦਿਆਲ ਸਿੰਘ, ਪਿਆਰਾ ਸਿੰਘ, ਸਤਨਾਮ ਸਿੰਘ, ਸ਼ਾਮ ਦੇਵ, ਪਰਮਿੰਦਰ ਸਿੰਘ, ਸੁਖਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੌਜੂਦਾ ਤੇ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਕਰਜ਼ੇ 'ਚ ਡੋਬ ਕੇ ਤਬਾਹ ਕਰ ਦਿੱਤਾ- ਸਿੰਗੜੀਵਾਲਾ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ 'ਚ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਦਿੱਤੀਆਂ
Ad Position 24