29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਮੌਜੂਦਾ ਤੇ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਕਰਜ਼ੇ 'ਚ ਡੋਬ ਕੇ ਤਬਾਹ ਕਰ ਦਿੱਤਾ- ਸਿੰਗੜੀਵਾਲਾ

Ad Position 21
No active advertisement
ਅਜੀਤ ਡੈਸਕ 13-03-2026
ਟਾਂਡਾ ਉੜਮੁੜ, 12 ਮਾਰਚ (ਦੀਪਕ ਬਹਿਲ)-ਪੰਜਾਬ ਉੱਪਰ 4 ਲੱਖ ਕਰੋੜ ਦਾ ਕਰਜ਼ਾ ਹੋਣ ਦੀ ਚਰਚਾ ਨੇ ਜ਼ੋਰ ਫੜਿਆ ਹੋਇਆ ਹੈ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੀਆਂ ਸਰਕਾਰਾਂ ਤੇ ਭਾਂਡਾ ਭੰਨ ਕੇ ਸੁਰਖ਼ਰੂ ਹੋਣ ਦੀ ਝੂਠੀ ਕੋਸ਼ਿਸ਼ ਕੀਤੀ ਹੈ, ਪਰ ਪਿਛਲੀਆਂ ਅਕਾਲੀ ਭਾਜਪਾ ਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਉੱਪਰ ਪੌਣੇ ਤਿੰਨ ਲੱਖ ਕਰੋੜ ਕਰਜ਼ਾ ਚਾੜਿ੍ਹਆ ਅਤੇ ਹੁਣ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਸਿਰ ਸਵਾ ਲੱਖ ਕਰੋੜ ਦਾ ਕਰਜ਼ਾ ਚਾੜ ਦਿੱਤਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਸੰਦੀਪ ਸਿੰਘ ਖ਼ਾਲਸਾ ਜ਼ਿਲ੍ਹਾ ਯੂਥ ਪ੍ਰਧਾਨ ਤੇ ਮਨਜਿੰਦਰ ਸਿੰਘ ਜੋਹਲ ਜਰਨਲ ਸਕੱਤਰ ਸਰਕਲ ਟਾਂਡਾ ਦੀ ਹਾਜਰੀ 'ਚ ਗੱਲਬਾਤ ਕਰਦਿਆਂ ਕੀਤਾ | ਇਸ ਸਮੇਂ ਸਿੰਗੜੀਵਾਲਾ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਕਾਸ ਦੇ ਵੱਡੇ ਵੱਡੇ ਦਾਅਵਿਆਂ ਦੇ ਨਾਲ ਨਾਲ ਪੰਜਾਬ ਸਿਰ ਚੜਿ੍ਹਆ ਕਰਜ਼ਾ ਮੋੜਨ ਦੀਆਂ ਬੜੀਆਂ ਬੜੀਆਂ ਡੀਂਗਾਂ ਮਾਰ ਰਹੇ ਸਨ ਪਰ ਹੁਣ ਭਗਵੰਤ ਮਾਨ ਸਰਕਾਰ ਨੇ ਵੀ ਵੱਡੀ ਪੱਧਰ ਤੇ ਕਰਜ਼ਾ ਲੈ ਕੇ ਪੰਜਾਬ ਨੂੰ ਕਰਜ਼ੇ ਦੀ ਮਾਰ ਹੇਠ ਲੈ ਆਉਂਦਾ ਜਿਸ ਨੂੰ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ ਅਤੇ ਆਉਣ ਵਾਲੀਆਂ ਚੋਣਾਂ ਵਿਚ ਇਸ ਦਾ ਮੂੰਹ ਤੋੜ ਜਵਾਬ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਆਈ. ਟੀ. ਆਈ. 'ਚ ਸਾਈਬਰ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ
Ad Position 24