29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸੇਵਾ ਮੁਕਤੀ 'ਤੇ ਰਜੇਸ਼ ਕੁਮਾਰ ਵਲੋਂ ਸਕੂਲ ਨੂੰ ਏ. ਸੀ. ਤੇ ਵਾਟਰ ਕੂਲਰ ਦਾਨ

Ad Position 21
No active advertisement
ਅਜੀਤ ਡੈਸਕ 13-03-2026
ਬੁੱਲ੍ਹੋਵਾਲ, 12 ਮਾਰਚ (ਲੁਗਾਣਾ)-ਸਰਕਾਰੀ ਕੰਨਿਆ ਹਾਈ ਸਕੂਲ ਸੂਸ ਤੋਂ 29 ਸਾਲ ਬਤੌਰ ਮੈਥ ਮਾਸਟਰ ਬੇਦਾਗ ਸੇਵਾਵਾਂ ਨਿਭਾ ਕੇ ਸੇਵਾ ਮੁਕਤ ਹੋਏ ਅਧਿਆਪਕ ਰਜੇਸ਼ ਕੁਮਾਰ ਦੀ ਸੇਵਾ ਮੁਕਤੀ ਤੇ ਇਕ ਸਨਮਾਨ ਸਮਾਗਮ ਸਕੂਲ ਦੇ ਵਿਹੜੇ ਵਿਚ ਕਰਵਾਇਆ ਗਿਆ, ਜਿਸ ਵਿਚ ਉਨ੍ਹਾਂ ਦਾ ਸਕੂਲ ਵਿਚ ਪਹੁੰਚਣ ਤੇ ਵਿਦਿਆਰਥੀਆਂ ਤੇ ਸਟਾਫ ਵਲ੍ਹੋ ਸ਼ਾਨਦਾਨ ਸਵਾਗਤ ਕੀਤਾ ਗਿਆ | ਇਸ ਮੌਕੇ ਸੇਵਾ ਮੁਕਤ ਹੋਏ ਰਾਜੇਸ਼ ਕੁਮਾਰ ਨੇ ਸਾਰੇ ਸਕੂਲ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਨੇ ਸਕੂਲ ਨੂੰ ਇਕ ਏਅਰ ਕੰਡੀਸ਼ਨ ਅਤੇ ਹਰ ਕਲਾਸ ਦੇ ਬੱਚਿਆਂ ਲਈ ਵਾਟਰ ਕੂਲਰ ਦਾਨ ਵਜੋਂ ਦਿੱਤਾ | ਇਸ ਤੋਂ ਇਲਾਵਾ ਉਨਾਂ ਨੇ ਸਕੂਲ ਦੀ ਬਿਹਤਰੀ ਅਤੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਨਾਲ ਰਹਿਣ ਦਾ ਵਾਅਦਾ ਵੀ ਕੀਤਾ | ਇਸ ਮੌਕੇ ਸਰਕਾਰੀ ਕੰਨਿਆ ਹਾਈ ਸਕੂਲ ਦੇ ਮੁੱਖੀ ਸੁਖਵਿੰਦਰ ਸਿੰਘ ਨੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਉਨ੍ਹਾਂ ਦੇ ਨਾਲ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਵਿਸ਼ੇਸ਼ ਸਮਾਗਮ ਵਿੱਚ ਬਲਵੀਰ ਸਿੰਘ, ਹਰੀਸ਼ ਕੁਮਾਰ ਜਸਪਾਲ, ਰਿਤੂ ਬਾਲਾ, ਸਿਮਰਜੀਤ ਕੌਰ, ਸੁਨੀਤਾ ਰਾਣੀ, ਰਾਜਪਾਲ ਕੌਰ, ਗੁਰਬਖਸ਼ ਕੌਰ, ਵਿਜੇ ਕੁਮਾਰ ਅਤੇ ਹੋਰ ਵੀ ਬਹੁਤ ਸ਼ਖਸ਼ੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਪ੍ਰਵੀਨ ਕੁਮਾਰ ਨੂੰ ਸਕੂਲ ਵਲੋਂ ਦਿੱਤੀ ਗਈ ਵਿਦਾਇਗੀ ਅਗਲੀ ਖ਼ਬਰ ਸਰਕਾਰੀ ਆਈ. ਟੀ. ਆਈ. 'ਚ ਸਾਈਬਰ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24