ਮਾਹਿਲਪੁਰ, 12 ਮਾਰਚ (ਰਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਵਿਖੇ ਸਾਇੰਸ ਅਧਿਆਪਕ ਪ੍ਰਵੀਨ ਕੁਮਾਰ ਨੂੰ ਪਿ੍ੰਸੀਪਲ ਤੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਦੇ ਸੇਵਾ ਮੁਕਤ ਹੋਣ ਤੇ ਨਿੱਘੀ ਵਿਦਾਇਗੀ ਦਿੱਤੀ ਗਈ | ਇਸ ਮੌਕੇ ਪਿ੍ੰ. ਰਾਜਵਿੰਦਰ ਕੌਰ ਨੇ ਦੱਸਿਆ ਕਿ ਪ੍ਰਵੀਨ ਕੁਮਾਰ ਇੱਕ ਮਿਹਨਤੀ ਅਧਿਆਪਕ ਸਨ, ਜਿਨਾਂ ਨੇ 6 ਸਾਲ ਤੱਕ ਸਕੂਲ ਦੇ ਵਿਦਿਆਰਥੀਆਂ ਦੀ ਸਕੂਲੀ ਜ਼ਿੰਦਗੀ ਨੂੰ ਆਪਣੇ ਗਿਆਨ ਚਾਨਣ ਨਾਲ ਰੌਸ਼ਨ ਕੀਤਾ | ਇਸ ਮੌਕੇ ਸਮੂਹ ਸਟਾਫ਼ ਵੱਲੋਂ ਯਾਦਗਾਰੀ ਤੋਹਫ਼ਾ ਦੇ ਕੇ ਆਪਣੀਆਂ ਸ਼ੁੱਭ ਇੱਛਾਵਾਂ ਭੇਟ ਕੀਤੀਆਂ | ਇਸ ਮੌਕੇ ਸੰਦੀਪ ਕੌਰ, ਚਰਨਜੀਤ ਕੌਰ ਹਵੇਲੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸੁਰਿੰਦਰ ਕੌਰ ਖ਼ਾਲਸਾ, ਗੁਰਜੀਤ ਕੌਰ, ਰਾਜਵਿੰਦਰ ਕੌਰ, ਦਲਜਿੰਦਰ ਸਿੰਘ, ਹਰਜਿੰਦਰ ਕੌਰ, ਹਰਜਿੰਦਰ ਸਿੰਘ, ਧਰਮਿੰਦਰ ਸਿੰਘ, ਸਿਮਰਨ ਕੌਰ, ਜੋਤੀ ਬੰਗਾ, ਕਮਲ ਕੁਮਾਰ ਮਨਮੀਤ ਸਿੰਘ, ਸਨੇਹ ਲਤਾ, ਬਿਮਲਾ ਦੇਵੀ, ਪਰਮਜੀਤ ਕੌਰ, ਰਣਜੀਤ ਕੌਰ, ਰਮਨਦੀਪ ਸਿੰਘ, ਜਸਮੀਨ ਕੌਰ, ਕਰਮਜੋਤ ਕੌਰ, ਸਮਾਈਲ ਰਾਣੀ ਤੇ ਸੁਰਿੰਦਰ ਕੌਰ ਆਦਿ ਹਾਜ਼ਰ ਸਨ |