ਹੁਸ਼ਿਆਰਪੁਰ, 27 ਮਾਰਚ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਅਤੇ ਕੌਮੀ ਪ੍ਰਧਾਨ ਬੀ. ਸੀ. ਵਿੰਗ ਜਥੇ. ਹੀਰਾ ਸਿੰਘ ਗਾਬੜੀਆ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਸਤਨਾਮ ਸਿੰਘ ਬੰਟੀ ਚੱਗਰਾਂ ਨੂੰ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਤੇ ਸੁਰਜੀਤ ਸਿੰਘ ਕੈਰੇ ਨੂੰ ਜ਼ਿਲ੍ਹਾ ਪ੍ਰਧਾਨ ਦਿਹਾਤੀ ਬਣਾਏ ਜਾਣ 'ਤੇ ਉਨ੍ਹਾਂ ਨੂੰ ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਜਥੇ. ਹੀਰਾ ਸਿੰਘ ਗਾਬੜੀਆ ਵਲੋਂ ਨਿਯੁਕਤੀ ਪੱਤਰ ਦਿੱਤੇ ਗਏ | ਇਸ ਮੌਕੇ ਜਥੇ. ਗਾਬੜੀਆ ਨੇ ਕਿਹਾ ਕਿ ਪਾਰਟੀ 'ਚ ਹੋਈਆਂ ਨਵੀਆਂ ਨਿਯੁਕਤੀਆਂ ਨਾਲ ਸ਼ੋ੍ਰਮਣੀ ਅਕਾਲੀ ਦਲ (ਬ) ਹੋਰ ਬਲ ਮਿਲਿਆ ਹੈ ਅਤੇ ਵਰਕਰਾਂ 'ਚ ਨਵਾਂ ਜੋਸ਼ ਭਰਿਆ ਗਿਆ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਦਾ ਹੋਵੇਗਾ ਅਤੇ 2027 'ਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਬਣੇਗੀ | ਇਸ ਮੌਕੇ ਸਤਨਾਮ ਸਿੰਘ ਬੰਟੀ ਤੇ ਸੁਰਜੀਤ ਸਿੰਘ ਕੈਰੇ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਕੌਂਸਲਰ ਰਖਵਿੰਦਰ ਸਿੰਘ ਗਾਬੜੀਆ ਵੀ ਹਾਜ਼ਰ ਸਨ |