07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਤੇ ਮੈਡੀਕਲ ਜਾਂਚ ਕੈਂਪ ਅੱਜ

Ad Position 21
No active advertisement
ਅਜੀਤ ਡੈਸਕ 28-03-2026
ਟਾਂਡਾ ਉੜਮੁੜ, 27 ਮਾਰਚ (ਭਗਵਾਨ ਸਿੰਘ ਸੈਣੀ)-ਇਲਾਕੇ ਦੀ ਨਾਮਵਾਰ ਸੰਸਥਾ ਸਿਟੀਜ਼ਨ ਵੈੱਲਫੇਅਰ ਸੋਸਾਇਟੀ ਟਾਂਡਾ ਵੱਲੋਂ ਬੀਬੀ ਦਲਵੀਰ ਕੌਰ ਦੀ ਯਾਦ ਵਿਚ ਅੱਖਾਂ ਦਾ ਮੁਫ਼ਤ ਆਪੇ੍ਰਸ਼ਨ ਅਤੇ ਮੈਡੀਕਲ ਜਾਂਚ ਕੈਂਪ 28 ਮਾਰਚ ਨੂੰ ਲਗਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕੇਵਲ ਸਿੰਘ ਕਾਜਲ, ਲਵਪ੍ਰੀਤ ਸਿੰਘ ਪਾਬਲਾ ਅਤੇ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਵਿਜ਼ਨ ਕੇਅਰ ਵੈੱਲਫੇਅਰ ਸੋਸਾਇਟੀ, ਸੀਨੀਅਰ ਸਿਟੀਜ਼ਨ ਸੋਸਾਇਟੀ ਸੋਸਾਇਟੀ, ਪੈਨਸ਼ਨਰ ਐਸੋਸੀਏਸ਼ਨ ਤਹਿਸੀਲ ਟਾਂਡਾ ਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਬੀਬੀਆਂ ਟਾਂਡਾ ਦੇ ਸਹਿਯੋਗ ਨਾਲ ਲਾਏ ਜਾਣ ਵਾਲੇ ਇਸ ਕੈਂਪ ਦੌਰਾਨ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਵੇਵਜ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਸੇਵਾਵਾਂ ਦੇਵੇਗੀ | ਇਸ ਕੈਂਪ ਵਿਚ ਚੁਣੇ ਗਏ ਮਰੀਜ਼ਾਂ ਦੀਆਂ ਅੱਖਾਂ ਦੇ ਆਪੇ੍ਰਸ਼ਨ ਵੇਵਸ ਹਸਪਤਾਲ ਵਿਚ ਡਾ. ਪਿਯੂਸ਼ ਸੂਦ ਵਲੋਂ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਕੈਂਪ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਮੌਕੇ ਅਮਰਜੀਤ ਸਿੰਘ ਤੁੱਲੀ, ਅਜੀਤ ਸਿੰਘ ਗੁਰਾਇਆ, ਤਰਸੇਮ ਚੰਦ, ਪ੍ਰੇਮ ਸਾਗਰ ਅਰੋੜਾ, ਸੰਤਾਂ ਸਿੰਘ, ਮਾਸਟਰ ਅਵਤਾਰ ਸਿੰਘ ਮਸੀਤੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰੀ ਕਾਲਜ 'ਚ ਜਾਗਰੂਕਤਾ ਸੈਮੀਨਾਰ ਲਗਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਪਲੇਟਫ਼ਾਰਮ 'ਤੇ ਲੋਕਾਂ ਦੀ ਵੱਡੀ ਭੀੜ ਜਮ੍ਹਾਂ ਹੋਣ ਲੱਗੀ- ਦਾਤਾ
Ad Position 24