07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰੀ ਕਾਲਜ 'ਚ ਜਾਗਰੂਕਤਾ ਸੈਮੀਨਾਰ ਲਗਾਇਆ

Ad Position 21
No active advertisement
ਅਜੀਤ ਡੈਸਕ 28-03-2026
ਹੁਸ਼ਿਆਰਪੁਰ, 27 ਮਾਰਚ (ਬਲਜਿੰਦਰਪਾਲ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਨਸ਼ਾ ਮੁਕਤੀ ਮੁਕਤੀ ਮੁੜ ਵਸੇਬਾ ਸੁਸਾਇਟੀ ਹੁਸ਼ਿਆਰਪੁਰ ਵਲੋਂ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਪਿ੍ੰਸੀਪਲ ਗਗਨਦੀਪ ਕੌਰ ਚੀਮਾ ਦੀ ਅਗਵਾਈ ਹੇਠ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਪਿ੍ੰਸੀਪਲ ਗਗਨਦੀਪ ਕੌਰ ਚੀਮਾ ਨੇ ਮੁੱਖ ਮਹਿਮਾਨ ਡਿਪਟੀ ਮੈਡੀਕਲ ਕਮਿਸ਼ਨਰ ਹੁਸ਼ਿਆਰਪੁਰ ਡਾ. ਸਵਾਤੀ ਸ਼ੀਂਮਾਰ ਨੂੰ ਜੀ ਆਇਆਂ ਨੂੰ ਕਿਹਾ ਤੇ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਅਲਾਮਤ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਆਪਣੀ ਵਿਲੱਖਣ ਪਹਿਚਾਣ ਨਾਲ ਜਾਣੀਆਂ ਜਾਂਦਾ ਹੈ | ਇਸ ਮੌਕੇ ਡਾ. ਜਸਲੀਨ ਕੌਰ ਮੈਡੀਕਲ ਅਫ਼ਸਰ ਇੰਚਾ: ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ, ਪ੍ਰਸ਼ਾਂਤ ਆਦੀਆ ਕੌਂਸਲਰ, ਰਾਜਵਿੰਦਰ ਕੌਰ ਕਾਉਂਸਲਰ, ਤਹਿਰੀਨ ਬਸਰਾ ਫੈਲੋ ਮੈਂਟਲ ਹੈਲਥ, ਪ੍ਰੋ. ਨੀਤੀ, ਪ੍ਰੋ. ਬਿੰਦੂ ਸ਼ਰਮਾ, ਪ੍ਰੋ. ਕੁਲਵਿੰਦਰ ਕੌਰ, ਪ੍ਰੋ. ਅਰੁਣ ਸ਼ਰਮਾ, ਪ੍ਰੋ. ਤਜਿੰਦਰ ਕੌਰ, ਪ੍ਰੋ. ਰਣਜੀਤ ਵੀ ਹਾਜ਼ਰ ਸਨ | ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ ਸ਼ੀਂਮਾਰ ਨੇ ਕਿਹਾ ਕਿ ਸਾਨੂੰ ਮਿਹਨਤ ਕਰਨ ਲਈ ਨੌਜਵਾਨਾਂ 'ਚ ਉਤਸ਼ਾਹ ਵਧਾਇਆ ਅਤੇ ਨਸ਼ਾਖੋਰੀ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਜੇਕਰ ਅਸੀਂ ਪੰਜ ਆਬਾ ਦੀ ਧਰਤੀ ਪੰਜਾਬ ਜਿਸ ਦਾ ਨੌਜਵਾਨ ਇਸ ਦਲਦਲ ਵੱਲ ਵਿਚ ਜਾ ਰਿਹਾ ਹੈ, ਜੇਕਰ ਅਸੀਂ ਅੱਜ ਤੋਂ ਹੀ ਜਾਗਰੂਕ ਹੋਵਾਂਗੇ ਤਾਂ ਹੀ ਅਸੀਂ ਅਪਣੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾ ਸਕਦੇ ਹਾਂ | ਇਸ ਮੌਕੇ ਰਾਜਵਿੰਦਰ ਕੌਰ ਨੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਡਾ. ਜਸਲੀਨ ਕੌਰ, ਪ੍ਰਸ਼ਾਂਤ ਆਦੀਆ ਕੌਂਸਲਰ ਤੇ ਤਹਿਰੀਨ ਬਸਰਾ ਨੇ ਵੀ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਤੇ ਮੈਡੀਕਲ ਜਾਂਚ ਕੈਂਪ ਅੱਜ
Ad Position 24