ਹੁਸ਼ਿਆਰਪੁਰ, 27 ਮਾਰਚ (ਹਰਪ੍ਰੀਤ ਕੌਰ)-ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਸਲਾਨਾ ਸਪੋਰਟਸ ਮੀਟ ਦੇ ਦੌਰਾਨ ਆਲੇ ਦੁਆਲੇ ਦੇ ਪਿੰਡਾਂ ਦੇ ਸਰਪੰਚਾਂ ਨੂੰ ਵਿਸ਼ੇਸ਼ ਤੌਰ 'ਤੇ ਸੱਦਾ ਦਿੱਤਾ ਗਿਆ | ਇਸ ਮੌਕੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਸਾਰੇ ਸਰਪੰਚਾਂ ਨੂੰ ਆਪਣੇ-ਆਪਣੇ ਪਿੰਡਾਂ ਦੇ ਪੜ੍ਹਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਰਿਆਤ ਬਾਹਰਾ ਯੂਨੀਵਰਸਿਟੀ ਦੇ ਸਕੂਲ ਅਤੇ ਕਾਲਜਾਂ ਵਿੱਚ ਭੇਜਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਗਰੀਬ ਅਤੇ ਹੁਸ਼ਿਆਰ ਬੱਚਿਆਂ ਨੂੰ ਵਿਸ਼ੇਸ਼ ਛੂਟ ਦਿੱਤੀ ਜਾਵੇਗੀ ਤਾਂ ਕਿ ਉਹ ਆਪਣੀ ਪੜ੍ਹਾਈ ਨੂੰ ਜਾਰੀ ਰੱਖ ਸਕਣ | ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਉਤਸਾਹਿਤ ਕੀਤਾ ਜਾਵੇਗ ਤਾਂ ਕਿ ਬੱਚਿਆਂ ਦਾ ਸਰੀਰਿਕ ਅਤੇ ਮਾਨਸਿਕ ਵਿਕਾਸ ਹੋ ਸਕੇ | ਸਰਪੰਚ ਸੁਰਿੰਦਰ ਸਿੰਘ ਪੱਪੀ ਛਾਉਣੀ ਕਲਾਂ ਨੇ ਕਿਹਾ ਕਿ ਰਿਆਤ ਬਾਹਰਾ ਯੂਨੀਵਰਸਿਟੀ ਇਲਾਕੇ ਦੇ ਲਈ ਸਿੱਖਿਆ ਦੇ ਖੇਤਰ ਵਿੱਚ ਸ਼ਲਾਘਾਯੋਗ ਕਾਰਜ ਕਰ ਰਹੀ ਹੈ, ਜਿਸ ਨਾਲ ਆਲੇ-ਦੁਆਲੇ ਪਿੰਡਾਂ ਦੇ ਬੱਚਿਆਂ ਨੂੰ ਪੜ੍ਹਾਈ ਵਿੱਚ ਸਹਾਇਤਾ ਮਿਲੇਗੀ |