ਹੁਸ਼ਿਆਰਪੁਰ, 27 ਮਾਰਚ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦਾ ਬੀ.ਸੀ.ਏ. ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਉਕਤ ਨਤੀਜੇ 'ਚ ਕੁਨਾਲ ਕੁਮਾਰ ਨੇ 9 ਐੱਸ.ਜੀ.ਪੀ.ਏ. ਪ੍ਰਾਪਤ ਕਰਕੇ ਸੰਸਥਾ 'ਚੋਂ ਪਹਿਲਾ ਸਥਾਨ, ਭਾਵਨਾ ਤੇ ਮਨੀਸ਼ਾ ਸੈਣੀ ਨੇ 8.88 ਐੱਸ.ਜੀ.ਪੀ.ਏ. ਪ੍ਰਾਪਤ ਕਰਕੇ ਦੂਸਰਾ ਅਤੇ ਆਇਨਾ ਨੇ 8.71 ਐੱਸ. ਜੀ. ਪੀ. ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ. ਐੱਮ. ਭੱਲਾ ਨੇ ਆਪਣੇ ਵਧਾਈ ਸੰਦੇਸ਼ 'ਚ ਕਿਹਾ ਕਿ ਸਖ਼ਤ ਮਿਹਨਤ ਨਾਲ ਹੀ ਜੀਵਨ ਦੇ ਹਰ ਖੇਤਰ 'ਚ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ | ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |