29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ 31 ਮਾਰਚ ਨੂੰ ਕਾਨਫ਼ਰੰਸ ਸੰਬੰਧੀ ਤਿਆਰੀਆਂ ਮੁਕੰਮਲ- ਮਨਜੀਤ ਸਿੰਘ ਦਸੂਹਾ

Ad Position 21
No active advertisement
ਅਜੀਤ ਡੈਸਕ 29-03-2026
ਟਾਂਡਾ ਉੜਮੁੜ, 28 ਮਾਰਚ (ਕੁਲਬੀਰ ਸਿੰਘ ਗੁਰਾਇਆ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ 31 ਮਾਰਚ ਨੂੰ ਟਾਂਡਾ ਵਿਖੇ ਹੋਣ ਵਾਲੀ ਵਿਸ਼ਾਲ ਕਾਨਫ਼ਰੰਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋ.ਅ.ਦ. ਪੁਨਰ ਸੁਰਜੀਤ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਇੱਕ ਪੈੱ੍ਰਸ ਕਾਨਫ਼ਰੰਸ ਦੌਰਾਨ ਕੀਤਾ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਵਿੰਦਰ ਸਿੰਘ ਮੂਨਕ ਵੀ ਹਾਜ਼ਰ ਸਨ | ਇਸ ਮੌਕੇ ਬੋਲਦਿਆਂ ਮਨਜੀਤ ਸਿੰਘ ਦਸੂਹਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ 31 ਮਾਰਚ ਨੂੰ ਹੋਣ ਵਾਲੀ ਵਿਸ਼ਾਲ ਕਾਨਫ਼ਰੰਸ ਬੇ-ਮਿਸਾਲ ਹੋਵੇਗੀ | ਉਨ੍ਹਾਂ ਹੋਰ ਦੱਸਿਆ ਕਿ ਇਸ ਵਿਸ਼ਾਲ ਕਾਨਫ਼ਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੂਬਾ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ, ਪਾਰਟੀ ਜਨਰਲ ਸਕੱਤਰ ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਐਸ.ਜੀ.ਪੀ.ਸੀ. ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹੋਰ ਸਮੁੱਚੀ ਲੀਡਰਸ਼ਿਪ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਪਾਰਟੀ ਦੀਆਂ ਨੀਤੀਆਂ ਤੋਂ ਪਾਰਟੀ ਆਗੂਆਂ, ਵਰਕਰਾਂ ਤੇ ਹਾਜ਼ਰ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਸੂਬੇ ਦੇ ਕੀਤੇ ਨੁਕਸਾਨ ਸਬੰਧੀ ਜਾਣੂ ਕਰਵਾਉਣਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਿਚ ਸੂਬੇ ਦੇ ਹਾਲਾਤ ਦਿਨੋਂ-ਦਿਨ ਵਿਗੜ ਰਹੇ ਹਨ ਤੇ ਪੰਜਾਬ ਵਿਚ ਸਰਕਾਰ ਨਾਂਅ ਦੀ ਕੋਈ ਚੀਜ਼ ਦਿਖਾਈ ਨਹੀਂ ਦੇ ਰਹੀ ਹੈ | ਉਨ੍ਹਾਂ ਸੁਖਬੀਰ ਸਿੰਘ ਬਾਦਲ ਦੀ ਗੱਲ ਕਰਦਿਆਂ ਕਿਹਾ ਕਿ ਜਿਹੜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭਗੌੜੇ ਹੋਏ ਹਨ ਉਹ ਜਿੰਨੀਆਂ ਮਰਜ਼ੀ ਰੈਲੀਆਂ ਕਰ ਲੈਣ ਪੰਥ ਕਦੇ ਵੀ ਪ੍ਰਵਾਨ ਨਹੀਂ ਕਰੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਨਾਲ ਹਮੇਸ਼ਾ ਵਿਤਕਰਾ ਤੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਤੇ ਹਮੇਸ਼ਾ ਪੰਜਾਬ ਦੇ ਮਸਲਿਆਂ ਨੂੰ ਅਣਗੌਲਿਆ ਕੀਤਾ ਹੈ | ਸ. ਦਸੂਹਾ ਨੇ ਕਿਹਾ ਕਿ 31 ਮਾਰਚ ਦੀ ਵਿਸ਼ਾਲ ਕਾਨਫ਼ਰੰਸ ਸਬੰਧੀ ਵਰਕਰਾਂ ਤੇ ਆਗੂਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸਰੋਵਰ ਦੀ ਕਾਰ ਸੇਵਾ ਜਲਦੀ ਸ਼ੁਰੂ ਕੀਤੀ ਜਾਵੇਗੀ- ਬਾਬਾ ਸੁਖਵਿੰਦਰ ਸਿੰਘ ਭੂਰ... ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਵਿਕਾਸ ਕਾਰਜਾਂ ਲਈ ਚੈੱਕ ਭੇਟ
Ad Position 24