30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਡੇਅਰੀ ਫਾਰਮਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 29-03-2026
ਹੁਸ਼ਿਆਰਪੁਰ, 28 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਦਿ ਡੇਅਰੀ ਫਾਰਮਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸੁਖਦੇਵ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਯੂਨੀਅਨ ਦੇ ਬਾਕੀ ਅਹੁਦੇਦਾਰ ਅਤੇ ਸ਼ਹਿਰ ਦੇ ਸਾਰੇ ਦੁੱਧ ਉਤਪਾਦਕ ਹਾਜ਼ਰ ਸਨ | ਮੀਟਿੰਗ 'ਚ ਵੱਧ ਰਹੀ ਮਹਿੰਗਾਈ ਬਾਰੇ ਚਰਚਾ ਕੀਤੀ ਗਈ ਅਤੇ ਇਸ ਨੂੰ ਮੁੱਖ ਰੱਖਦੇ ਹੋਏ ਸਰਬਸੰਮਤੀ ਨਾਲ ਦੁੱਧ ਦਾ ਰੇਟ ਵਧਾਉਣ ਦਾ ਫ਼ੈਸਲਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਹੁਣ ਦੁੱਧ ਦੀ ਕੀਮਤ 75 ਰੁਪਏ ਪ੍ਰਤੀ ਕਿੱਲੋ ਹੋਵੇਗੀ, ਜਿਸ 'ਚ ਹਲਵਾਈਆਂ ਦਾ 7 ਫ਼ੀਸਦੀ ਕਮਿਸ਼ਨ ਸ਼ਾਮਿਲ ਹੋਵੇਗਾ | ਉਨ੍ਹਾਂ ਦੱਸਿਆ ਕਿ ਦੁੱਧ ਦੀ ਵਧਦੀ ਲਾਗਤ ਅਤੇ ਸਾਫ਼ ਸਫ਼ਾਈ ਦੇ ਖਰਚੇ ਨੂੰ ਧਿਆਨ 'ਚ ਰੱਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ ਅਤੇ ਨਵੀਂ ਕੀਮਤ 1 ਅਪ੍ਰੈਲ ਤੋਂ ਲਾਗੂ ਹੋਵੇਗਾ | ਇਸ ਮੌਕੇ ਚੇਅਰਮੈਨ ਵਿਜੇ ਪਾਲ, ਮੀਤ ਪ੍ਰਧਾਨ ਸੁੱਚਾ ਸਿੰਘ, ਸਕੱਤਰ ਕਾਕੂ ਤੇ ਕੈਸ਼ੀਅਰ ਰਕੇਸ਼ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਖ਼ਾਲਸਾ ਸਕੂਲ ਕੰਧਾਲਾ ਜੱਟਾਂ ਵਿਖੇ ਹੋਣਹਾਰ ਵਿਦਿਆਰਥੀ ਸਨਮਾਨਿਤ
Ad Position 24