ਹੁਸ਼ਿਆਰਪੁਰ, 28 ਮਾਰਚ (ਨਰਿੰਦਰ ਸਿੰਘ ਬੱਡਲਾ)-ਹੁਸ਼ਿਆਰਪੁਰ-ਫਗਵਾੜਾ ਮਾਰਗ 'ਤੇ ਵਾਪਰ ਰਹੇ ਸੜਕ ਹਾਦਸਿਆਂ ਤੋਂ ਬਚਾਅ ਅਤੇ ਸਰਬੱਤ ਦੇ ਭਲੇ ਲਈ ਬਾਬਾ ਅਮਰੀਕ ਸਿੰਘ ਸੀਕਰੀ ਦੀ ਦੇਖ-ਰੇਖ ਹੇਠ ਸਮੂਹ ਗ੍ਰਾਮ ਪੰਚਾਇਤ ਸੀਕਰੀ ਤੇ ਪਿੰਡ ਹਰਬੰਸਪੁਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਖਾਟੀ (ਪੁਲ ਚੱਕ ਪ੍ਰੇਮਾ ਮੋੜ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ 30 ਮਾਰਚ ਦਿਨ ਸੋਮਵਾਰ ਨੂੰ ਸਵੇਰ 10 ਵਜੇ ਪਾਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਅਮਰੀਕ ਸਿੰਘ ਸੀਕਰੀ ਨੇ ਦੱਸਿਆ ਕਿ ਪਾਠ ਦੇ ਭੋਗ ਉਪਰੰਤ ਬਾਬਾ ਪ੍ਰੀਤਮ ਸਿੰਘ ਡੁਮੇਲੀ ਵਾਲੇ, ਭਾਈ ਭਰਪੂਰ ਸਿੰਘ ਭਾਰਟਾ ਕਲਾਂ ਵਾਲੇ, ਬਾਬਾ ਸੁਖਵਿੰਦਰ ਸਿੰਘ ਫਿਲੌਰ, ਬਾਬਾ ਤਲਵਿੰਦਰ ਸਿੰਘ ਹਰਗੋਬਿੰਦਗੜ੍ਹ ਭੋਗਪੁਰ, ਬਾਬਾ ਹਰਦੀਪ ਸਿੰਘ ਰਿਹਾਣਾ ਜੱਟਾਂ, ਹੈੱਡ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਸੀਕਰੀ ਤੇ ਭਾਈ ਭਜਨ ਸਿੰਘ ਆਦਿ ਪ੍ਰਚਾਰਕਾਂ ਤੇ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਕਥਾ-ਕੀਰਤਨ ਰਾਹੀਂ ਨਿਹਾਲ ਕੀਤਾ ਜਾਵੇਗਾ |