31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਦਸੂਹਾ ਹਲਕੇ 'ਚ ਵੱਡਾ ਸਿਆਸੀ ਝਟਕਾ, ਪਿੰਡ ਸਾਹੂ ਦੀ ਪੰਚਾਇਤ ਆਮ ਆਦਮੀ ਪਾਰਟੀ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 29-03-2026
ਦਸੂਹਾ, 28 ਮਾਰਚ (ਕੌਸ਼ਲ)- ਵਿਧਾਇਕ ਕਰਮਵੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਹਲਕਾ ਦਸੂਹਾ ਦੇ ਪਿੰਡ ਸਾਹੂ ਵਿਚ ਵੱਡਾ ਸਿਆਸੀ ਬਦਲਾਅ ਵੇਖਣ ਨੂੰ ਮਿਲਿਆ, ਜਿੱਥੇ ਪਿੰਡ ਦੀ ਪੂਰੀ ਪੰਚਾਇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਈ | ਇਸ ਮੌਕੇ ਇਲਾਕੇ ਦੇ ਆਗੂਆਂ ਅਤੇ ਵਰਕਰਾਂ ਦੀ ਭਾਰੀ ਹਾਜ਼ਰੀ ਦਰਜ ਕੀਤੀ ਗਈ | ਪਿੰਡ ਦੀ ਸਰਪੰਚ ਸਤਵਿੰਦਰ ਕੌਰ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੁੰਦੇ ਹੋਏ ਕਿਹਾ ਕਿ ਉਹ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਹ ਫ਼ੈਸਲਾ ਲੈ ਰਹੇ ਹਨ | ਉਨ੍ਹਾਂ ਦੱਸਿਆ ਕਿ ਪਾਰਟੀ ਨੇ ਜ਼ਮੀਨੀ ਪੱਧਰ 'ਤੇ ਕੰਮ ਕਰਕੇ ਲੋਕਾਂ ਦਾ ਭਰੋਸਾ ਜਿੱਤਿਆ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਨੇ ਲੰਬੇ ਸਮੇਂ ਤੱਕ ਪੰਜਾਬ ਦਾ ਨੁਕਸਾਨ ਕੀਤਾ ਹੈ, ਜਿਸ ਕਰਕੇ ਲੋਕ ਹੁਣ ਵਿਕਲਪ ਵਜੋਂ ਆਮ ਆਦਮੀ ਪਾਰਟੀ ਵੱਲ ਵੱਧ ਰਹੇ ਹਨ | ਉਨ੍ਹਾਂ ਦਾ ਦਾਅਵਾ ਸੀ ਕਿ ਦਸੂਹਾ ਹਲਕੇ ਵਿਚ ਕਾਂਗਰਸ ਦਾ ਸਫ਼ਾਇਆ ਹੋ ਰਿਹਾ ਹੈ ਅਤੇ ਇਲਾਕਾ ਤੇਜ਼ੀ ਨਾਲ Tਕਾਂਗਰਸ ਮੁਕਤU ਬਣ ਰਿਹਾ ਹੈ | ਇਸ ਮੌਕੇ ਪੰਚ ਗੁਰਬਚਨ ਸਿੰਘ, ਗੁਰਦੇਵ ਸਿੰਘ, ਰਣਜੀਤ ਕੌਰ, ਕੁਲਦੀਪ ਕੌਰ, ਅਮਰਜੀਤ ਸਿੰਘ, ਸਾਬਕਾ ਸਰਪੰਚ ਅਜੇ ਕੁਮਾਰ ਅਤੇ ਲੰਬੜਦਾਰ ਜਤਿੰਦਰ ਸਿੰਘ ਨੇ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਸਮਾਗਮ ਦੌਰਾਨ ਵਾਈਸ ਚੇਅਰਮੈਨ ਗਗਨ ਚੀਮਾ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਕੇ.ਪੀ ਸੰਧੂ ਸਮੇਤ ਕਈ ਹੋਰ ਆਗੂ , ਕਰਨੈਲ ਸਿੰਘ, ਮੇਜਰ ਸਿੰਘ, ਸੁੱਚਾ ਸਿੰਘ, ਰਾਮ ਲਾਲ, ਗੁਰਦਿਆਲ ਸਿੰਘ, ਸੁਖਦੇਵ ਸਿੰਘ, ਫ਼ਕੀਰ ਚੰਦ, ਸਤਨਾਮ ਸਿੰਘ, ਮਹਿੰਦਰ ਸਿੰਘ, ਸੁਖਵੀਰ ਸਿੰਘ ਅਤੇ ਗੋਪੀ ਘੋਗਰਾ ਵੀ ਮੌਜੂਦ ਰਹੇ | ਇਸ ਸ਼ਮੂਲੀਅਤ ਨੂੰ ਦਸੂਹਾ ਹਲਕੇ ਵਿਚ ਆਮ ਆਦਮੀ ਪਾਰਟੀ ਲਈ ਵੱਡੀ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿਚ ਸਿਆਸੀ ਸਮੀਕਰਨਾਂ 'ਤੇ ਅਸਰ ਪੈਣ ਦੀ ਸੰਭਾਵਨਾ ਹੈ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੈਕੰਡਰੀ ਸਕੂਲ ਫ਼ਤਿਹਪੁਰ ਭੱਟਲਾਂ ਦੀਆਂ ਨਾਨ-ਬੋਰਡ ਜਮਾਤਾਂ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਡੀ. ਏ. ਵੀ. ਕਾਲਜ ਦਸੂਹਾ ਨੇ ਅੰਤਰਰਾਸ਼ਟਰੀ ਉਪਭੋਗਤਾ ਅਧਿਕਾਰ ਦਿਵਸ 2026 ਮਨਾਇਆ
Ad Position 24