31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਐਸ.ਪੀ.ਐਨ. ਕਾਲਜ ਵਿਖੇ ਰਸਾਇਣ ਵਿਗਿਆਨ ਦੇ ਖੇਤਰ 'ਚ ਰੋਜ਼ਗਾਰ ਦੇ ਮੌਕਿਆਂ ਬਾਰੇ ਰਾਸ਼ਟਰੀ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 29-03-2026
ਮੁਕੇਰੀਆਂ, 28 ਮਾਰਚ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ (ਐਸ.ਪੀ.ਐਨ. ਕਾਲਜ) ਦੇ 'ਵੈਨਟ ਹੌਫ਼ ਐਸੋਸੀਏਸ਼ਨ' (ਰਸਾਇਣ ਵਿਗਿਆਨ ਵਿਭਾਗ) ਵਲੋਂ ਆਈ.ਕਿਊ.ਏ.ਐਸ. ਦੇ ਸਹਿਯੋਗ ਨਾਲ ''ਰਸਾਇਣ ਵਿਗਿਆਨ ਦੇ ਖੇਤਰ ਵਿਚ ਕਰੀਅਰ ਦੇ ਉੱਭਰਦੇ ਮੌਕਿਆਂU ਉੱਤੇ ਇਕ ਦਿਵਸੀ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਰਸਾਇਣ ਵਿਗਿਆਨ ਨਾਲ ਸਬੰਧਿਤ ਰੋਜ਼ਗਾਰ, ਉਦਯੋਗਿਕ ਖੇਤਰ ਅਤੇ ਖੋਜ ਦੇ ਵਿਭਿੰਨ ਪਹਿਲੂਆਂ ਤੋਂ ਜਾਣੂ ਕਰਵਾਉਣਾ ਸੀ | ਸੈਮੀਨਾਰ ਦੀ ਸ਼ੁਰੂਆਤ ਰਸਾਇਣ ਵਿਗਿਆਨ ਵਿਭਾਗ ਦੇ ਮੁਖੀ ਡਾ. ਜਸਮਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਨਿੱਘਾ ਸੁਆਗਤ ਕੀਤਾ | ਉਨ੍ਹਾਂ ਕਿਹਾ ਕਿ ਮੌਜੂਦਾ ਦੌਰ ਵਿਚ ਰਸਾਇਣ ਵਿਗਿਆਨ ਦਾ ਖੇਤਰ ਬਹੁਤ ਵਿਸ਼ਾਲ ਹੋ ਚੁੱਕਾ ਹੈ | ਸੈਮੀਨਾਰ ਦੌਰਾਨ ਵੱਖ-ਵੱਖ ਵਿੱਦਿਅਕ ਸੰਸਥਾਵਾਂ ਤੋਂ ਪਹੁੰਚੇ ਵਿਸ਼ਾ-ਮਾਹਿਰਾਂ ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ ਜਿਸ ਵਿਚ ਡਾ. ਜਗਪ੍ਰੀਤ ਸਿੰਘ ਸਿੱਧੂ ਨੇ ਉਦਯੋਗਿਕ ਖੇਤਰ ਵਿਚ ਰਸਾਇਣ ਵਿਗਿਆਨੀਆਂ ਦੀ ਵਧਦੀ ਮੰਗ ਅਤੇ ਰੋਜ਼ਗਾਰ ਦੇ ਮੌਕਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ | ਡਾ. ਲਵਪ੍ਰੀਤ ਸਿੰਘ ਨੇ ਰਸਾਇਣਿਕ ਵਿਗਿਆਨ ਦੇ ਖੇਤਰ ਵਿਚ ਨੌਕਰੀਆਂ ਦੇ ਵਿਸਤਰਿਤ ਪੱਖਾਂ 'ਤੇ ਰੌਸ਼ਨੀ ਪਾਈ | ਇਸ ਤੋਂ ਇਲਾਵਾ, ਡਾ. ਰਾਹੁਲ ਬਦਰੂ ਨੇ ਖੋਜ ਦੇ ਖੇਤਰ ਵਿਚ ਉਪਲਬਧ ਮੌਕਿਆਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ | ਡਾ. ਨਿਧੀ ਗੁਪਤਾ ਨੇ ਵਾਤਾਵਰਣ ਵਿਗਿਆਨ ਵਿਚ ਕਰੀਅਰ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ | ਡਾ. ਪੰਕਜ ਸ਼ਰਮਾ ਨੇ ਰਸਾਇਣ ਵਿਗਿਆਨ ਵਿਚ ਅਧਿਆਪਨ ਖੇਤਰ ਵਿਚ ਮੌਕਿਆਂ 'ਤੇ ਚਰਚਾ ਕੀਤੀ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਸੈਮੀਨਾਰ ਦੀ ਸਫਲਤਾ 'ਤੇ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਭਵਿੱਖ ਦੀ ਯੋਜਨਾਬੰਦੀ ਵਿਚ ਮੀਲ ਪੱਥਰ ਸਾਬਤ ਹੁੰਦੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਮਿਹਨਤ ਅਤੇ ਦਿ੍ੜ੍ਹਤਾ ਨਾਲ ਮਿਥੇ ਟੀਚੇ ਪ੍ਰਾਪਤ ਕਰਨੇ ਚਾਹੀਦੇ ਹਨ | ਇਸ ਮੌਕੇ, ਪ੍ਰੋ. ਰੇਖਾ ਰਾਣੀ, ਪ੍ਰੋ. ਸਾਰਾਂਸ਼ ਗੁਲੇਰੀਆ, ਪ੍ਰੋ. ਹਰਪ੍ਰੀਤ ਸਿੰਘ, ਡਾ.ਮੇਘਾ, ਪ੍ਰੋ.ਮਨਦੀਪ ਕੌਰ ਅਤੇ ਪ੍ਰੋ. ਤਾਨਿਆ ਸੋਨੀ ਵੀ ਹਾਜ਼ਰ ਸਨ | ਅੰਤ ਵਿਚ ਰਸਾਇਣ ਵਿਗਿਆਨ ਵਿਭਾਗ ਦੇ ਮੁਖੀ ਡਾ. ਜਸਮਿੰਦਰ ਸਿੰਘ ਨੇ ਸਮੂਹ ਵਕਤਾਵਾਂ, ਪਿ੍ੰਸੀਪਲ ਡਾ. ਸਮੀਰ ਸ਼ਰਮਾ ਅਤੇ ਕਾਲਜ ਪ੍ਰਬੰਧਕੀ ਕਮੇਟੀ ਦਾ ਮਿਲੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਡਾ. ਰਵਜੋਤ ਸਿੰਘ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਸਰਕਾਰੀ ਸੈਕੰਡਰੀ ਸਕੂਲ ਫ਼ਤਿਹਪੁਰ ਭੱਟਲਾਂ ਦੀਆਂ ਨਾਨ-ਬੋਰਡ ਜਮਾਤਾਂ ਦਾ ਨਤੀਜਾ 100 ਫ਼ੀਸਦੀ ਰਿਹਾ
Ad Position 24