ਮੁਕੇਰੀਆਂ, 28 ਮਾਰਚ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਵਿਖੇ ਪਿ੍ੰਸੀਪਲ ਡਾ. ਕਰਮਜੀਤ ਕੌਰ ਦੀ ਸਫਲ ਅਗਵਾਈ ਅਤੇ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਦੀ ਮੁਖੀ ਪੋ੍ਰਫੈਸਰ ਪੂਨਮ ਸ਼ਰਮਾ ਦੇ ਮਾਰਗ ਦਰਸ਼ਨ ਹੇਠ ਵਿਦਿਆਰਥਣਾਂ ਨੇ ਆਪਣੇ ਮਿਹਨਤ ਤੇ ਲਗਨ ਨਾਲ ਇਕ ਵਾਰ ਫਿਰ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ | ਬੀ.ਐੱਸ.ਸੀ. ਫ਼ੈਸ਼ਨ ਡਿਜ਼ਾਈਨਿੰਗ (ਤੀਸਰਾ ਸਮੈਸਟਰ) ਦੀ ਵਿਦਿਆਰਥਣ ਕਰਨਪ੍ਰੀਤ ਕੌਰ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਦੂਜਾ ਸਥਾਨ ਤੇ ਕੁਸਮ ਰਾਣੀ ਨੇ 87.50 ਫ਼ੀਸਦੀ ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਹਾਸਲ ਕਰਦੇ ਹੋਏ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਇਸ ਸ਼ਾਨਦਾਰ ਉਪਲਬਧੀ 'ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸ. ਰਵਿੰਦਰ ਸਿੰਘ ਚੱਕ ਅਤੇ ਸਮੂਹ ਟਰੱਸਟ ਮੈਂਬਰ ਸਾਹਿਬਾਨਾਂ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਟਰੱਸਟ ਵਲੋਂ ਕਾਲਜ ਦੇ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਦੀ ਮੁਖੀ ਸਹਾਇਕ ਪ੍ਰੋਫੈਸਰ ਪੂਨਮ ਸ਼ਰਮਾ, ਸਹਾਇਕ ਪ੍ਰੋਫੈਸਰ ਅਕਵਿੰਦਰ ਕੌਰ ਅਤੇ ਸਹਾਇਕ ਪ੍ਰੋਫੈਸਰ ਦਲਜੀਤ ਕੌਰ ਨੂੰ ਵੀ ਉਨ੍ਹਾਂ ਦੀ ਮਿਹਨਤ ਤੇ ਮਾਰਗ ਦਰਸ਼ਨ ਲਈ ਵਧਾਈ ਦਿੱਤੀ ਗਈ | ਕਾਲਜ ਪ੍ਰਬੰਧਕਾਂ ਨੇ ਆਸ ਪ੍ਰਗਟ ਕੀਤੀ ਕਿ ਵਿਦਿਆਰਥਣਾਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਦੀਆਂ ਰਹਿਣਗੀਆਂ ਅਤੇ ਸੰਸਥਾ ਦਾ ਨਾਮ ਹੋਰ ਉੱਚਾ ਕਰਨਗੀਆਂ |