ਗੜ੍ਹਦੀਵਾਲਾ, 28 ਮਾਰਚ (ਚੱਗਰ)-ਸਰਕਾਰੀ ਮਿਡਲ ਸਕੂਲ ਥੇਂਦਾ-ਚਿਪੜਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਸਮੂਹ ਐਸ.ਐਮ.ਸੀ. ਮੈਂਬਰ ਅਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਮੌਜੂਦ ਸਨ | ਇਸ ਦੌਰਾਨ ਸਕੂਲ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਨਾਲ ਸਾਲਾਨਾ ਨਤੀਜੇ ਅਤੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਸਬੰਧੀ ਚਰਚਾ ਕੀਤੀ ਗਈ, ਜਦ ਕਿ ਛੇਵੀਂ ਤੋਂ ਸੱਤਵੀਂ ਤੱਕ ਦੇ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਮਾਜ ਸੇਵਕ ਤੇ ਗੰਨਾ ਕਿਸਾਨ ਕਮੇਟੀ ਪੰਜਾਬ ਦੇ ਕੈਸ਼ੀਅਰ ਹਰਵਿੰਦਰ ਸਿੰਘ ਸਮਰਾ ਥੇਂਦਾ ਵੱਲੋਂ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਮੁਖੀ ਗੁਰਪ੍ਰੀਤ ਸਿੰਘ ਨੇ ਸੈਸ਼ਨ 2025-26 ਦੌਰਾਨ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿਚ ਵੱਧ ਤੋਂ ਵੱਧ ਬੱਚੇ ਦਾਖਲ ਕਰਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਬੀਬੀ ਬਲਜੀਤ ਕੌਰ ਸਮਰਾ, ਅਕਾਲੀ ਆਗੂ ਹਰਵਿੰਦਰ ਸਿੰਘ ਸਮਰਾ, ਨਵਜੋਤ ਕੌਰ, ਹਰਵੀਨ ਕੌਰ, ਸ਼ੀਲਾ ਦੇਵੀ, ਤਰਵਿੰਦਰ ਕੌਰ ਆਦਿ ਮੌਜੂਦ ਸਨ |