31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ 15ਵਾਂ ਐਥਲੈਟਿਕਸ ਤੇ ਸਪੋਰਟਸ ਮੇਲਾ ਕਰਵਾਇਆ

Ad Position 21
No active advertisement
ਅਜੀਤ ਡੈਸਕ 29-03-2026
ਹੁਸ਼ਿਆਰਪੁਰ, 28 ਮਾਰਚ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ 'ਚ 15ਵਾਂ ਸਾਲਾਨਾ ਐਥਲੈਟਿਕਸ ਅਤੇ ਸਪੋਰਟਸ ਮੇਲਾ ਉਤਸ਼ਾਹ ਨਾਲ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਦੀ ਸਰਪ੍ਰਸਤੀ ਅਤੇ ਵਾਇਸ ਚਾਂਸਲਰ ਡਾ. (ਪ੍ਰੋ.) ਚੰਦਰ ਮੋਹਨ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਇੰਸਪੈਕਟਰ ਮੀਨਾ ਕੇ. ਪਵਾਰ ਅੰਤਰਰਾਸ਼ਟਰੀ ਵੇਟ ਲਿਫਟਰ ਤੇ ਆਇਰਨ ਲੇਡੀ ਖ਼ਿਤਾਬ ਜੇਤੂ ਨੇ ਸ਼ਿਰਕਤ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਨੂੰ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਅਤੇ ਤੰਦਰੁਸਤੀ, ਸਮਰਪਣ ਅਤੇ ਲਗਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਇਸ ਮੌਕੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤੀ ਲਈ ਜ਼ਰੂਰੀ ਹਨ, ਸਗੋਂ ਇਹ ਵਿਅਕਤੀਗਤ ਵਿਕਾਸ, ਅਨੁਸ਼ਾਸਨ ਅਤੇ ਟੀਮ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ | ਇਸ ਦੌਰਾਨ ਵਾਇਸ ਚਾਂਸਲਰ ਡਾ. (ਪ੍ਰੋ.) ਚੰਦਰ ਮੋਹਨ ਨੇ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ | ਖੇਡਾਂ 'ਚ ਯੂਨੀਵਰਸਿਟੀ ਸਕੂਲ ਆਫ਼ ਇੰਜੀਨੀਅਰਿੰਗ ਐਂਡ ਟੈਕਨੌਲੋਜੀ ਨੇ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ ਆਪਣੇ ਨਾਮ ਕੀਤੀ, ਜਦਕਿ ਯੂਨੀਵਰਸਿਟੀ ਸਕੂਲ ਆਫ਼ ਲਾਅ ਰਨਰਅੱਪ ਰਿਹਾ | ਇਸ ਮੌਕੇ ਯੂਨੀਵਰਸਿਟੀ ਸਕੂਲ ਆਫ਼ ਐਜੂਕੇਸ਼ਨ ਐਂਡ ਫਿਜ਼ੀਕਲ ਐਜੂਕੇਸ਼ਨ ਦੇ ਹਰਸ਼ਦੀਪ ਨੂੰ ਬੈੱਸਟ ਮੇਲ ਐਥਲੀਟ ਅਤੇ ਯੂਨੀਵਰਸਿਟੀ ਸਕੂਲ ਆਫ਼ ਕੰਪਿਊਟਰ ਐਪਲੀਕੇਸ਼ਨਜ਼ ਦੀ ਜਸਵੀਰ ਕੌਰ ਨੂੰ ਬੈੱਸਟ ਫੀਮੇਲ ਐਥਲੀਟ ਐਲਾਨਿਆ ਗਿਆ |
ਇਸ ਸਪੋਰਟਸ ਮੀਟ ਦੇ ਕੋਆਰਡੀਨੇਟਰ ਡਾ. ਪਰਮ ਪ੍ਰੀਤ ਡਾਇਰੈਕਟਰ ਸਪੋਰਟਸ ਰਹੇ | ਇਸ ਮੌਕੇ ਸਾਬਕਾ ਸਾਂਸਦ ਅਵਿਨਾਸ਼ ਖੰਨਾ, ਐਕਸ-ਕਮਾਂਡੈਂਟ ਪ੍ਰਦੀਪ ਡੋਗਰਾ ਅਤੇ ਜ਼ਿਲ੍ਹਾ ਐਥਲੈਟਿਕਸ ਕੋਚ ਬਲਬੀਰ ਸਿੰਘ ਆਦਿ ਸਮੇਤ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ 'ਚ ਵਰਕਸ਼ਾਪ ਅਗਲੀ ਖ਼ਬਰ ਅਮਰੀਕ ਹਮਰਾਜ ਤੇ ਜਸਵਿੰਦਰ ਸਿੰਘ ਜੱਸੀ ਦਾ ਸਨਮਾਨ ਅੱਜ
Ad Position 24