ਹੁਸ਼ਿਆਰਪੁਰ, 28 ਮਾਰਚ (ਹਰਪ੍ਰੀਤ ਕੌਰ)- ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ 'ਚ ਜ਼ਿਲ੍ਹੇ ਅਤੇ ਪੰਜਾਬ ਵਿਚ ਵੱਧ ਰਹੀ ਉਮਰ ਦੀ ਆਬਾਦੀ: ਉਭਰਦੀਆਂ ਚੁਣੌਤੀਆਂ ਅਤੇ ਨੀਤੀਗਤ ਲੋੜਾਂ' ਵਿਸ਼ੇ 'ਤੇ ਵਰਕਸ਼ਾਪ ਕਰਵਾਈ ਗਈ | ਇਸ ਵਿਚ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਡੀ.ਐਮ ਗੁਰਿਸਮਰਨਪੀਤ ਕੌਰ, ਮੇਅਰ ਸੁਰਿੰਦਰ ਸ਼ਿੰਦਾ, ਸੀਨੀਅਰ ਡਿਪਟੀ ਮੇਅਰ ਪਰਵੀਨ ਸੈਨੀ, ਪਿ੍ੰਸੀਪਲ ਡਾ. ਵਿਧੀ ਭੱਲਾ ਆਦਿ ਸ਼ਾਮਿਲ ਹੋਏ | ਭਾਰਤੀ ਸੰਸਦੀ ਸੰਸਥਾਨ ਦੇ ਉਪ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਆਪਣੇ ਸੰਬੋਧਨ 'ਚ ਬਜ਼ੁਰਗਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ 'ਤੇ ਚਾਨਣਾ ਪਾਇਆ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੇ ਜ਼ਿਲ੍ਹੇ ਨੂੰ ਐਨ.ਆਰ.ਆਈ ਜ਼ਿਲ੍ਹਾ ਮੰਨਿਆ ਜਾਂਦਾ ਹੈ | ਇਸ ਲਈ ਬਜ਼ੁਰਗਾਂ ਦੀ ਗਿਣਤੀ ਜ਼ਿਆਦਾ ਹੋਣ ਕਰਕੇ ਇੱਥੇ ਬਜ਼ੁਰਗਾਂ ਦੀ ਦੇਖਭਾਲ ਲਈ ਐਨ.ਜੀ.ਓਜ਼ ਬੜਾ ਸਹਿਯੋਗ ਦੇ ਰਹੇ ਹਨ | ਜਿੰਪਾ ਨੇ ਪੰਜਾਬ ਸਰਕਾਰ ਦੁਆਰਾ ਬਜ਼ੁਰਗਾਂ ਲਈ ਕੀਤੇ ਜਾ ਰਹੇ ਕਾਰਜਾਂ 'ਤੇ ਰੌਸ਼ਨੀ ਪਾਈ ਅਤੇ ਬਜ਼ੁਰਗਾਂ ਦੀ ਬਤੌਰ ਮੰਤਰੀ ਪਦ 'ਤੇ ਕੀਤੀ ਮੱਦਦ ਨੂੰ ਸਭ ਨਾਲ ਸਾਂਝਾ ਕੀਤਾ | ਮੇਅਰ ਨੇ ਕਿਹਾ ਕਿ ਬੱਚਿਆਂ ਦਾ ਇਹ ਫਰਜ਼ ਬਣਦਾ ਹੈ ਕਿ ਉਹ ਆਪਣੇ ਵੱਧਦੀ ਉਮਰ ਦੇ ਮਾਪਿਆਂ ਦੇ ਹਰ ਪੱਖੋਂ ਸੇਵਾ ਕਰਨ | ਇਸ ਮੌਕੇ ਪਿ੍ੰਸੀਪਲ ਡਾ. ਵਿਧੀ ਭੱਲਾ ਨੇ ਆਏ ਹੋਏ ਸਾਰੇ ਪਤਵੰਤੇ ਮਹਿਮਾਨਾਂ ਦਾ ਧੰਨਵਾਦ ਕੀਤਾ | ਮੰਚ ਦਾ ਸੰਚਾਲਨ ਮਨਮੋਹਨ ਸ਼ਰਮਾ ਨੇ ਕੀਤਾ |