ਦਸੂਹਾ, 28 ਮਾਰਚ (ਭੁੱਲਰ)-ਕਾਰ ਸੇਵਾ ਭੂਰੀ ਵਾਲੇ ਵਾਲਿਆਂ ਵਲੋਂ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਦੀ ਅਗਵਾਈ ਹੇਠ ਸੰਗਤਾਂ ਨੂੰ ਸ੍ਰੀ ਪਟਨਾ ਸਾਹਿਬ ਦੀ ਚੌਥੀ 10 ਰੋਜ਼ਾ ਯਾਤਰਾ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਤੋਂ ਰਵਾਨਾ ਕੀਤਾ ਗਿਆ | ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਨੇ ਸੰਗਤਾਂ ਦੇ ਜਥੇ ਨੂੰ ਰਵਾਨਾ ਕੀਤਾ | ਉਨ੍ਹਾਂ ਦੱਸਿਆ ਕਿ ਇਹ ਯਾਤਰਾ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ, ਗੁਰਦੁਆਰਾ ਸ੍ਰੀ ਗੋਬਿੰਦ ਘਾਟ, ਗੁਰਦੁਆਰਾ ਬਾਲ ਲੀਲ੍ਹਾ, ਗੁਰਦੁਆਰਾ ਗੁਰੂ ਕਾ ਬਾਗ਼, ਗੁਰਦੁਆਰਾ ਗਾਈ ਘਾਟ, ਗੁਰਦੁਆਰਾ ਹਾਂਡੀ ਸਾਹਿਬ, ਗੁਰਦੁਆਰਾ ਗੋਬਿੰਦ ਘਾਟ, ਗੰਗਾ ਘਾਟ ਤੋਂ ਇਲਾਵਾ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਉਪਰੰਤ ਵਾਪਸ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਪਹੁੰਚੇਗੀ | ਬਾਬਾ ਲਸ਼ਕਰ ਸਿੰਘ ਭੂਰੀ ਵਾਲਿਆਂ ਨੇ ਦੱਸਿਆ ਕਿ ਕਾਰ ਸੇਵਾ ਪੂਰੀ ਵਾਲੇ ਵਲੋ ਪਹਿਲਾ ਵੀ ਵੱਖ-ਵੱਖ ਗੁਰਧਾਮਾਂ ਲਈ ਸੰਗਤਾਂ ਦੇ ਜਥੇ ਭੇਜੇ ਜਾ ਚੁੱਕੇ ਹਨ | ਇਸ ਮੌਕੇ ਸੰਗਤਾਂ ਨੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਵਾਲਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਹਰਪਾਲ ਸਿੰਘ ਬਿੱਟਾ, ਜਥੇਦਾਰ ਦਵਿੰਦਰ ਸਿੰਘ ਕਾਹਲੋਂ, ਅਰਵਿੰਦਰ ਸਿੰਘ, ਮਹਿੰਦਰ ਸਿੰਘ, ਪਰਮਜੀਤ ਸਿੰਘ, ਕੁਲਵਿੰਦਰ ਸਿੰਘ, ਬਲਬੀਰ ਸਿੰਘ, ਪਰਮਜੀਤ ਸਿੰਘ, ਇੰਸਪੈਕਟਰ ਸੋਢੀ ਸਿੰਘ, ਤਰਸੇਮ ਸਿੰਘ,ਰਾਜ ਗੁਰਸ਼ਰਨ ਸਿੰਘ ਬਲੱਗਣ, ਰਣਜੀਤ ਸਿੰਘ ਬੁੱਧੋਬਰਕਤ, ਲਖਵਿੰਦਰ ਸਿੰਘ, ਜਥੇਦਾਰ ਲਸ਼ਕਰ ਸਿੰਘ, ਰਣਜੀਤ ਸਿੰਘ, ਲਖਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਹੋਰ ਸੰਗਤਾਂ ਹਾਜ਼ਰ ਸਨ |