31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 29-03-2026
ਮੁਕੇਰੀਆਂ, 28 ਮਾਰਚ (ਰਾਮਗੜ੍ਹੀਆ)- ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਦਾ ਸਲਾਨਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਵਿਚ ਨੌਵੀਂ ਜਮਾਤ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ 96.9 ਅੰਕ ਪ੍ਰਾਪਤ ਕਰ ਕੇ ਜਮਾਤ ਵਿਚੋਂ ਪਹਿਲਾ, ਗ਼ੌਰੀ ਨੇ 96.5 ਦੂਜਾ ਅਤੇ ਨਵਦੀਪ ਕੌਰ 95.8 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਗਿਆਰ੍ਹਵੀਂ ਆਰਟਸ ਗਰੁੱਪ ਦੀ ਵਿਦਿਆਰਥਣ ਗੁਰਨਦਰ ਨੇ 96.2 ਅੰਕ ਪ੍ਰਾਪਤ ਕਰਕੇ ਪਹਿਲਾ, ਪੂਨਮ ਠਾਕੁਰ 95.6 ਅੰਕ ਲੈ ਕੇ ਦੂਜਾ ਅਤੇ ਅਨਮੋਲ ਪ੍ਰੀਤ ਕੌਰ ਨੇ 94.6 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਸਾਇੰਸ ਗਰੁੱਪ ਵਿਚੋਂ ਅਮੀਸ਼ਾ 99.6 ਅੰਕ ਪ੍ਰਾਪਤ ਕਰਕੇ ਪਹਿਲਾ, ਵੰਸ਼ਿਕਾ 98.4 ਦੂਜਾ ਤੇ ਅਨੁਸ਼ਕਾ 98 ਪ੍ਰਤੀਸ਼ਤ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ | ਗਿਆਰ੍ਹਵੀਂ ਕਾਮਰਸ ਗਰੁੱਪ ਵਿਚੋਂ ਕਸ਼ਿਸ਼ ਅਤੇ ਕੁਲਜੀਤ ਕੌਰ 99 ਪ੍ਰਤੀਸ਼ਤ ਅੰਕਾਂ ਨਾਲ ਪਹਿਲੇ ਸਥਾਨ 'ਤੇ ਰਹੀਆਂ | ਲਵਜੋਤ ਕੋਰ 98.8 ਅੰਕ ਅਤੇ ਨਵਨੀਤ ਕੌਰ 96 ਪ੍ਰਤੀਸ਼ਤ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਕਾਲਜ ਪਿ੍ੰਸੀਪਲ ਸ਼੍ਰੀਮਤੀ ਡਾ. ਕਰਮਜੀਤ ਕੌਰ ਬਰਾੜ, ਸਕੂਲ ਦੇ ਉਪ ਪਿ੍ੰਸੀਪਲ ਸ਼੍ਰੀਮਤੀ ਮਨਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਪ੍ਰਮਾਣ ਪੱਤਰ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ, ਨਾਲ ਹੀ ਸਮੂਹ ਸਟਾਫ਼ ਹਾਜ਼ਰ ਰਿਹਾ | ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਦੇ ਚੇਅਰਮੈਨ ਸਰਦਾਰ ਰਵਿੰਦਰ ਸਿੰਘ ਚੱਕ ਅਤੇ ਸਮੂਹ ਟਰੱਸਟ ਮੈਂਬਰ ਸਾਹਿਬਾਨ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿਚ ਵੀ ਮਿਹਨਤ ਕਰਕੇ ਚੰਗੇ ਅੰਕ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਐਨ.ਆਰ.ਆਈ. ਵੀਰਾਂ ਵਲੋਂ ਸੁਰਜੀਤ ਸਿੰਘ ਕੈਰੇ ਨੂੰ ਤੀਜੀ ਵਾਰ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਵਧਾਈਆਂ ਅਗਲੀ ਖ਼ਬਰ ਬਾਬਾ ਸੁਖਵਿੰਦਰ ਸਿੰਘ ਕਾਰ ਸੇਵਾ ਭੂਰੀ ਵਾਲੇ ਵਾਲਿਆਂ ਵਲੋਂ ਸ੍ਰੀ ਪਟਨਾ ਸਾਹਿਬ ਦੀ ਯਾਤਰਾ ਲਈ ਚੌਥਾ ਜਥਾ ਰਵਾਨਾ
Ad Position 24