01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਅੰਤਰ-ਕਾਲਜ ਯੂਨੀਵਰਸਿਟੀ ਖੇਡ ਮੁਕਾਬਲਿਆਂ 'ਚ ਖ਼ਾਲਸਾ ਕਾਲਜ ਓਵਰ-ਆਲ ਚੈਂਪੀਅਨ

Ad Position 21
No active advertisement
ਅਜੀਤ ਡੈਸਕ 29-03-2026
ਗੜ੍ਹਦੀਵਾਲਾ, 28 ਮਾਰਚ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਨੇ ਪੰਜਾਬ ਯੂਨੀਵਰਸਿਟੀ ਸਪੋਰਟਸ ਕੌਂਸਲ ਵੱਲੋਂ ਕਰਵਾਏ ਸੈਸ਼ਨ 2025-26 ਦੇ ਖੇਡ ਮੁਕਾਬਲਿਆਂ 'ਚ ਬੀ-ਡਵੀਜ਼ਨ (ਪੁਰਸ਼ ਵਰਗ) ਦੇ ਜਨਰਲ ਚੈਂਪੀਅਨਸ਼ਿਪ 'ਚ ਕਾਲਜ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰ-ਆਲ ਜੇਤੂ ਦਾ ਖ਼ਿਤਾਬ ਆਪਣੇ ਨਾਮ ਕੀਤਾ ਅਤੇ 51000/-ਰੁਪਏ ਦਾ ਨਕਦ ਇਨਾਮ ਪ੍ਰਾਪਤ ਕੀਤਾ | ਇਸ ਸੰਬੰਧੀ ਪਿੰ੍ਰ. ਜਸਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ 'ਚ ਕਾਲਜ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕੀਤਾ | ਜਿਸ ਦੌਰਾਨ ਵਾਲੀਬਾਲ ਅਤੇ ਬਾਸਕਟਬਾਲ ਟੀਮਾਂ ਨੇ ਆਪਣੇ ਸ਼ਾਨਦਾਰ ਖੇਡ ਕੌਸ਼ਲ ਅਤੇ ਟੀਮ ਵਰਕ ਨਾਲ ਸੋਨੇ ਦੇ ਤਮਗ਼ੇ ਜਿੱਤ ਕੇ ਕਾਲਜ ਦਾ ਮਾਣ ਵਧਾਇਆ | ਕਿ੍ਕਟ ਟੀਮ ਨੇ ਵੀ ਬੇਹੱਦ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫਾਈਨਲ ਤੱਕ ਦਾ ਸਫ਼ਰ ਤੈਅ ਕੀਤਾ ਅਤੇ ਸਿਲਵਰ ਮੈਡਲ ਹਾਸਲ ਕੀਤਾ | ਇਸਦੇ ਨਾਲ ਹੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਸਿਲਵਰ ਮੈਡਲ ਜਿੱਤਿਆ | ਕਬੱਡੀ (ਪੰਜਾਬ ਸਟਾਈਲ) ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕਰਦਿਆਂ ਬਰਾਊਾਜ਼ ਮੈਡਲ ਹਾਸਲ ਕੀਤਾ | ਇਸ ਮੌਕੇ ਉਨ੍ਹਾਂ ਨੇ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕ ਮੈਡਮ ਸੀਮਾ ਕੁਮਾਰੀ ਅਤੇ ਮੈਡਮ ਹਰਜੋਤ ਕੌਰ ਨੂੰ ਇਸ ਜਿੱਤ ਲਈ ਵਧਾਈ ਦਿੰਦਿਆਂ ਟੀਮਾਂ ਦੇ ਖਿਡਾਰੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ | ਕਾਲਜ ਦੇ ਪ੍ਰਬੰਧਕਾਂ ਅਤੇ ਸਟਾਫ਼ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਖਿਡਾਰੀ ਸਨ |
Ad Position 22
No active advertisement
ਪਿਛਲੀ ਖ਼ਬਰ ਚੌਹਾਨ ਵਲੋਂ ਸਾਈਕਲ 'ਤੇ ਦੁਨੀਆ ਘੁੰਮਣ ਨਿਕਲੀ ਯਮਨਾ ਦਾ ਹੁਸ਼ਿਆਰਪੁਰ ਵਿਖੇ ਸਵਾਗਤ ਅਗਲੀ ਖ਼ਬਰ ਨਾਰੂ ਨੰਗਲ ਸਕੂਲ 'ਚ ਮੈਗਾ ਪੀਟੀਐਮ ਹੋਇਆ
Ad Position 24