ਮਾਹਿਲਪੁਰ, 28 ਮਾਰਚ (ਰਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਦੇ ਨਵੇਂ ਸੈਸ਼ਨ ਦਾ ਆਰੰਭ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਅਧਿਆਪਕਾਂ ਵੱਲੋਂ ਕੀਤੇ ਗਏ ਛੇ ਸਹਿਜ ਪਾਠਾਂ ਦੇ ਭੋਗ ਪਾਏ ਗਏ | ਉਪਰੰਤ ਸਕੂਲ ਦੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ | ਇਸ ਮੌਕੇ ਤੇ ਸਕੂਲ ਕਮੇਟੀ ਦੇ ਐਡੀਸ਼ਨਲ ਸਕੱਤਰ ਪ੍ਰੋ.ਅਪਿੰਦਰ ਸਿੰਘ ਮਾਹਿਲਪੁਰੀ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਨੈਤਿਕ ਫ਼ਰਜ਼ਾਂ ਤੋਂ ਜਾਣੂ ਕਰਵਾਉਂਦੇ ਹੋਏ, ਜ਼ਿੰਦਗੀ ਵਿਚ ਅੱਗੇ ਵਧਣ ਦੇ ਨੁਕਤਿਆਂ ਸੰਬੰਧੀ ਗੁਰਬਾਣੀ ਦੇ ਚਾਨਣ ਵਿਚ ਵਿਚਾਰਾਂ ਦੀ ਸਾਂਝ ਪਾਈ | ਪਿ੍ੰ. ਰਾਜਵਿੰਦਰ ਕੌਰ ਵੱਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਪਿਛਲੇ ਸੈਸ਼ਨ ਵਿਚ ਕੀਤੇ ਗਏ ਕਾਰਜਾਂ ਦੀ ਸ਼ਲਾਘਾ ਕੀਤੀ ਗਈ ਅਤੇ ਨਾਲ ਹੀ ਉਨ੍ਹਾਂ ਨੇ ਅਗਲੇ ਸੈਸ਼ਨ ਵਿਚ ਸਭ ਨੂੰ ਆਪਣਾ ਕੰਮ ਮਿਹਨਤ ਅਤੇ ਇਮਾਨਦਾਰੀ ਨਾਲ ਕਰਨ ਲਈ ਸ਼ੁੱਭ ਇੱਛਾਵਾਂ ਵਾਂ ਭੇਟ ਕੀਤੀਆਂ | ਇਸ ਮੌਕੇ ਮੈਨੇਜਰ ਗੁਰਦਿਆਲ ਸਿੰਘ, ਚਰਨਜੀਤ ਕੌਰ ਹਵੇਲੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਮੈਡਮ ਸੁਰਿੰਦਰ ਕੌਰ ਖ਼ਾਲਸਾ, ਗੁਰਲਾਟ ਸਿੰਘ, ਜਸਵਿੰਦਰ ਸਿੰਘ, ਕਰਨੈਲ ਸਿੰਘ, ਰਾਜਪ੍ਰੀਤ ਸਿੰਘ,ਹਰਜਿੰਦਰ ਸਿੰਘ, ਮਨਮੀਤ ਸਿੰਘ, ਧਰਮਿੰਦਰ ਸਿੰਘ, ਦਲਜਿੰਦਰ ਸਿੰਘ, ਹਰਪ੍ਰੀਤ ਸਿੰਘ, ਸੰਦੀਪ ਕੌਰ, ਹਰਜਿੰਦਰ ਕੌਰ, ਕੁਲਵਿੰਦਰ ਕੌਰ, ਮਨਜੀਤ ਕੌਰ, ਸਤਵੰਤ ਕੌਰ, ਗੁਰਜੀਤ ਕੌਰ, ਏਕਤਾ ਗੁਲ੍ਹਾਟੀ, ਨੇਹਾ ਜੋਸ਼ੀ, ਸੰਤੋਸ਼ ਕੁਮਾਰੀ, ਸ਼ਰਨਜੀਤ ਕੌਰ ਬੈਂਸ ਸਮੇਤ ਸਮੂਹ ਸਟਾਫ਼ ਤੇ ਮਾਪੇ ਹਾਜ਼ਰ ਸਨ |