ਹੁਸ਼ਿਆਰਪੁਰ, 2 ਅਪ੍ਰੈਲ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਟਾਂਡਾ ਮਾਰਗ 'ਤੇ ਇਕ ਸਕੂਲ ਬੱਸ ਦੀ ਲਪੇਟ 'ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ | ਥਾਣਾ ਬੁੱਲੋ੍ਹਵਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਕਥਿਤ ਦੋਸ਼ੀ ਡਰਾਈਵਰ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਪੰਡੋਰੀ ਖਜੂਰ ਦੇ ਵਾਸੀ ਦਲਵੀਰ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸਦਾ ਭਰਾ ਦਵਿੰਦਰ ਸਿੰਘ ਮੋਟਰਸਾਈਕਲ 'ਤੇ ਖੇਤਾਂ ਤੋਂ ਵਾਪਸ ਆ ਰਿਹਾ ਸੀ | ਉਸਨੇ ਦੱਸਿਆ ਕਿ ਰਸਤੇ 'ਚ ਇਕ ਸਕੂਲ ਬੱਸ ਨੇ ਉਸਦੇ ਭਰਾ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸਦੇ ਚੱਲਦਿਆਂ ਦਵਿੰਦਰ ਸਿੰਘ ਦੀ ਮੌਤ ਹੋ ਗਈ | ਪੁਲਿਸ ਨੇ ਕਥਿਤ ਦੋਸ਼ੀ ਡਰਾਈਵਰ ਗੁਰਮੀਤ ਸਿੰਘ ਵਾਸੀ ਹੁਸੈਨਪੁਰ ਦੇ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਉਸ ਨੰੂ ਗਿ੍ਫ਼ਤਾਰ ਕਰ ਲਿਆ ਹੈ |